ਮੰਡੀ ਅਰਨੀਵਾਲਾ (ਰਮੇਸ਼ ਕੰਬੋਜ) : ਮੰਡੀ ਅਰਨੀਵਾਲਾ ’ਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਮੰਡੀ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੀਆਂ ਮੁੱਖ ਸੜਕਾਂ, ਗਲੀਆਂ ’ਚ ਇਹ ਪਸ਼ੂ ਬਿਨਾਂ ਕਿਸੇ ਰੋਕ-ਟੋਕ ਦੇ ਘੁੰਮਦੇ ਨਜ਼ਰ ਆਉਂਦੇ ਹਨ। ਖ਼ਾਸ ਕਰ ਕੇ ਸਵੇਰ ਅਤੇ ਸ਼ਾਮ ਦੇ ਸਮੇਂ ਇਹ ਪਸ਼ੂ ਸੜਕਾਂ ਦੇ ਵਿਚਕਾਰ ਬੈਠ ਜਾਣ ਕਰ ਕੇ ਆਵਾਜਾਈ ’ਚ ਵੱਡੀ ਰੁਕਾਵਟ ਬਣ ਰਹੇ ਹਨ।
ਬੇਸਹਾਰਾ ਪਸ਼ੂਆਂ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ। ਦੋਪਹੀਆ ਵਾਹਨ ਚਾਲਕ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਰਾਤ ਦੇ ਸਮੇਂ ਦਿੱਖ ਘੱਟ ਹੋਣ ਕਾਰਨ ਇਹ ਪਸ਼ੂ ਵੱਡਾ ਖ਼ਤਰਾ ਬਣ ਜਾਂਦੇ ਹਨ, ਜਿਸ ਨਾਲ ਹਾਦਸਿਆਂ ਦੀ ਸੰਭਾਵਨਾ ਹੋਰ ਵੱਧ ਜਾਂਦੀ ਹੈ। ਮੰਡੀ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਤੋਂ ਇਲਾਵਾ ਬੇਸਹਾਰਾ ਪਸ਼ੂ ਕੂੜੇ ਦੇ ਢੇਰਾਂ ’ਚ ਮੂੰਹ ਮਾਰਦੇ ਹੋਏ ਗੰਦਗੀ ਵੀ ਫੈਲਾ ਰਹੇ ਹਨ, ਜਿਸ ਨਾਲ ਸਫ਼ਾਈ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਪਸ਼ੂਆਂ ਨੂੰ ਗਊਸ਼ਲਾਵਾਂ ’ਚ ਭੇਜਣ ਲਈ ਤੁਰੰਤ ਪ੍ਰਬੰਧ ਕੀਤੇ ਜਾਣ ਅਤੇ ਸੜਕਾਂ ’ਤੇ ਉਨ੍ਹਾਂ ਦੀ ਆਵਾਜਾਈ ਰੋਕੀ ਜਾਵੇ।
ਪੰਜਾਬ 'ਚ 22 ਤੇ 23 ਤਰੀਖ਼ ਨੂੰ ਝੱਖੜ-ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਵਿਭਾਗ ਦੀ ਵੱਡੀ ਜਾਣਕਾਰੀ
NEXT STORY