ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਲੀਗਲ ਟੀਮ ਦੇ ਮੁਖੀ ਅਤੇ ਸਾਬਕਾ ਵਧੀਕ ਐਡਵੋਕੇਟ ਜਨਰਲ ਛਿੰਦਰ ਪਾਲ ਸਿੰਘ ਬਰਾੜ ਨੇ ਦਿੱਲੀ ਹਿੰਸਾ ਨਾਲ ਸਬੰਧਿਤ ਪੀੜਤ ਕਿਸਾਨਾਂ ਦੀ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਦਿੱਲੀ ਹਿੰਸਾ ਤੋਂ ਪ੍ਰਭਾਵਿਤ ਕਿਸਾਨ 9878421013 ਅਤੇ 9091000013 ’ਤੇ ਸੰਪਰਕ ਕਰਕੇ ਕਾਨੂੰਨੀ ਮਾਹਰਾਂ ਤੋਂ ਸਲਾਹ ਅਤੇ ਸਹਾਇਤਾ ਲੈ ਸਕਦੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਦਿੱਲੀ-ਹਰਿਆਣਾ 'ਚ ਲਾਪਤਾ ਹੋਏ ਵਿਅਕਤੀਆਂ ਨੂੰ ਲੱਭਣ ਲਈ ਹੈਲਪਲਾਈਨ ਨੰਬਰ ਜਾਰੀ
ਇਸ ਤੋਂ ਇਲਾਵਾ ਛਿੰਦਰ ਪਾਲ ਸਿੰਘ ਬਰਾੜ ਨੂੰ ਉਨ੍ਹਾਂ ਦੇ ਦਫ਼ਤਰ ਐੱਚ. ਐੱਮ.-80, ਸੈਕਟਰ 59 ਫੇਜ਼-4 ਮੋਹਾਲੀ ਵਿਖੇ ਵੀ ਮਿਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨਾਲ ਸਬੰਧਿਤ ਬੇਕਸੂਰ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਝੂਠੇ ਪੁਲਸ ਮਾਮਲਿਆਂ ਲਈ ਕਾਨੂੰਨੀ ਮਾਹਰਾਂ ਦੀ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਪੀੜਤ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਕਰਨ ਦੀ ਪੇਸ਼ਕਸ਼ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ 'ਅਧਿਆਪਕ ਭਰਤੀ' ਸਬੰਧੀ ਵਾਇਰਲ ਮੈਸਜ ਦਾ ਅਸਲ ਸੱਚ ਆਇਆ ਸਾਹਮਣੇ
ਕੈਪਟਨ ਵੀ ਕਿਸਾਨਾਂ ਲਈ ਜਾਰੀ ਕਰ ਚੁੱਕੇ ਨੇ ਹੈਲਪਲਾਈਨ ਨੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੀ ਘਟਨਾ ਤੋਂ ਬਾਅਦ ਪੀੜਤ ਕਿਸਾਨਾਂ ਲਈ ‘ਹੈਲਪਲਾਈਨ ਨੰਬਰ '112’ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬੇ ਦੇ ਐਡਵੋਕੇਟ ਜਨਰਲ ਵੱਲੋਂ 70 ਵਕੀਲ ਨਿਯੁਕਤ ਕੀਤੇ ਗਏ ਹਨ ਤਾਂ ਜੋ ਕੌਮੀ ਰਾਜਧਾਨੀ 'ਚ ਕੇਸਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਨੋਟ : ਦਿੱਲੀ ਹਿੰਸਾ ਨਾਲ ਸਬੰਧਿਤ ਪੀੜਤ ਕਿਸਾਨਾਂ ਲਈ ਦਿੱਤੀ ਜਾ ਰਹੀ ਕਾਨੂੰਨੀ ਮਦਦ ਬਾਰੇ ਦਿਓ ਆਪਣੀ ਰਾਏ
ਪੰਜਾਬ ਦੇ ਸਰਕਾਰੀ ਸਕੂਲਾਂ 'ਚ 'ਅਧਿਆਪਕ ਭਰਤੀ' ਸਬੰਧੀ ਵਾਇਰਲ ਮੈਸਜ ਦਾ ਅਸਲ ਸੱਚ ਆਇਆ ਸਾਹਮਣੇ
NEXT STORY