ਅੰਮ੍ਰਿਤਸਰ (ਸਰਬਜੀਤ) : ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਅਤੇ ਪ੍ਰਮੁੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਬਾਰੇ ਬੀਤੇ ਦਿਨ 'ਜੱਗ ਬਾਣੀ' ਵਿਚ ਪ੍ਰਕਾਸ਼ਿਤ ਕੀਤੀ ਗਈ ਖ਼ਬਰ ਦਾ ਅਸਰ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਨਗਰ ਨਿਗਮ ਹਰਕਤ ਵਿਚ ਆਉਣ ਤੋਂ ਬਾਅਦ ਅਸਟੇਟ ਵਿਭਾਗ ਨੇ ਤੁਰੰਤ ਇਨ੍ਹਾਂ ਨਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਹਟਾਇਆ ਗਿਆ। ਨਿਗਮ ਦੇ ਅਸਟੇਟ ਵਿਭਾਗ ਦੇ ਅਫਸਰ ਸੁਸ਼ਾਂਤ ਭਾਟੀਆ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਅਤੇ ਪੁਲਸ ਨੇ ਸਾਂਝੀ ਮੁਹਿੰਮ ਚਲਾ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਨਾਜਾਇਜ਼ ਕਬਜ਼ੇ ਹਟਾਉਣੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਨਿਗਮ ਦੇ ਮੇਅਰ ਦੀਆਂ ਹਦਾਇਤਾਂ ਅਨੁਸਾਰ ਹੈਰੀਟੇਜ ਸਟਰੀਟ ਤੋਂ ਇਲਾਵਾ ਨਾਲ ਲੱਗਦੇ ਗਲਿਆਰਾ ਹਾਲ ਬਾਜ਼ਾਰ, ਰਾਮਬਾਗ, ਚਿੱਤਰਾ ਸਿਨੇਮਾ ਚੌਂਕ ਤੋਂ ਰਾਮਬਾਗ ਤੱਕ ਨਿਗਮ ਦੀਆਂ ਟੀਮਾਂ ਨੇ ਨਜਾਇਜ਼ ਕਬਜ਼ੇ ਹਟਾਉਂਦੇ ਹੋਏ ਉਨ੍ਹਾਂ ਦਾ ਸਮਾਨ ਜ਼ਬਤ ਕੀਤਾ ਅਤੇ ਤਾੜਨਾ ਦਿੱਤੀ ਕਿ ਜੇਕਰ ਫਿਰ ਤੋਂ ਅਜਿਹੇ ਨਜਾਇਜ਼ ਕਬਜ਼ੇ ਕੀਤੇ ਗਏ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਫੁੱਟਪਾਥਾਂ ’ਤੇ ਲਗਾਏ ਗਏ ਕੱਪੜਿਆਂ ਦੇ ਸਟੈਂਡ, ਜੁੱਤੀਆਂ ਦੇ ਰੈਕ ਅਤੇ ਹੋਰ ਸਾਮਾਨ ਨੂੰ ਜ਼ਬਤ ਕਰ ਲਿਆ ਹੈ ਅਤੇ ਕਈ ਦੁਕਾਨਦਾਰਾਂ ਨੂੰ ਮੌਕੇ ’'ਤੇ ਹੀ ਭਾਰੀ ਜੁਰਮਾਨੇ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਅਧਿਕਾਰੀਆਂ ਦਾ ਸਖ਼ਤ ਰੁਖ਼ ਆਇਆ ਨਜ਼ਰ
ਨਗਰ ਨਿਗਮ ਦੇ ਕਮਿਸ਼ਨਰ ਅਤੇ ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਨੇ ਸਪੱਸ਼ਟ ਕੀਤਾ ਹੈ ਕਿ ਇਹ ਮੁਹਿੰਮ ਹੁਣ ਲਗਾਤਾਰ ਜਾਰੀ ਰਹੇਗੀ। ਪ੍ਰਸ਼ਾਸਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਦੁਕਾਨਦਾਰ ਦੁਬਾਰਾ ਸੜਕ ਜਾਂ ਫੁੱਟਪਾਥ ’ਤੇ ਕਬਜ਼ਾ ਕਰਦਾ ਹੈ ਤਾਂ ਉਸ ਦਾ ਸਾਮਾਨ ਵਾਪਸ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੁਕਾਨਾਂ ਨੂੰ ਸੀਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਸਕਦੀ ਹੈ। ਟ੍ਰੈਫਿਕ ਪੁਲਸ ਨੂੰ ਹਦਾਇਤ ਕੀਤੀ ਗਈ ਹੈ ਕਿ ਬਾਜ਼ਾਰਾਂ ਵਿਚ ਗਲਤ ਤਰੀਕੇ ਨਾਲ ਖੜ੍ਹੇ ਵਾਹਨਾਂ ਅਤੇ ਵਨ-ਵੇ-ਰਸਤਿਆਂ ਵਿਚ ਜਾਣ ਵਾਲੇ ਬੈਟਰੀ ਰਿਕਸ਼ਿਆਂ ਦੇ ਵੀ ਚਲਾਨ ਕੀਤੇ ਜਾਣ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਹਰ ਮਹੀਨੇ ਆਵੇਗਾ ਬਿਜਲੀ ਦਾ ਬਿੱਲ, ਲਾਗੂ ਹੋਇਆ ਨਵਾਂ ਨਿਯਮ, ਪੁਰਾਣਾ ਸਿਸਟਮ ਕੀਤਾ ਗਿਆ ਖ਼ਤਮ
NEXT STORY