ਨਵਾਂਸ਼ਹਿਰ (ਤ੍ਰਿਪਾਠੀ) - ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 5 ਗ੍ਰਾਮ ਹੈਰੋਇਨ ਸਣੇ 1 ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ।ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਗਲਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ। ਗਸ਼ਤ ਦੌਰਾਨ ਜਦੋਂ ਪੁਲਸ ਪਾਰਟੀ ਕਲਰਾ ਮੁਹੱਲੇ ਤੋਂ ਮਹਿੰਦੀਪੁਰ ਵੱਲ ਜਾ ਰਹੀ ਸੀ ਤਾਂ ਪਿੰਡ ਵੱਲੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਲਿਆ। ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਮੈਕੀ ਪੁੱਤਰ ਤੇਲੂ ਰਾਮ ਵਾਸੀ ਕਲਰਾ ਮੁਹੱਲਾ ਨਵਾਂਸ਼ਹਿਰ ਦੇ ਤੌਰ 'ਤੇ ਹੋਈ ਹੈ।ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ 'ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਨਵੀਨ ਸਕੂਲ ਦਾ ਸਲਾਨਾ ਸਮਾਗਮ ਸੰਪਨ
NEXT STORY