ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐੱਫ. ਦੀ 26 ਬਟਾਲੀਅਨ ਨੇ ਇਕ ਕਿਲੋ 60 ਗ੍ਰਾਮ ਹੈਰੋਇਨ ਸਣੇ 2 ਤਸਕਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ 25 ਲੱਖ ਰੁਪਏ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿ ਤਸਕਰਾਂ ਤੋਂ ਮੰਗਵਾਈ ਗਈ ਹੈਰੋਇਨ ਬੀ. ਐੱਸ. ਐੱਫ. ਦੇ ਜਵਾਨਾਂ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਸਥਿਤ ਚੌਕੀ ਮੰਬੋ ਦੇ ਇਲਾਕੇ ਤੋਂ ਬਰਾਮਦ ਕੀਤੀ ਹੈ। ਸਰਹੱਦ ਤੋਂ ਕਾਬੂ ਕੀਤੇ ਗਏ ਦੋਵਾਂ ਤਸਕਰਾਂ ਤੋਂ ਜਵਾਨਾਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਬ੍ਰਹਮ ਮਹਿੰਦਰਾ ਦੇ ਪੁੱਤਰ ਨੇ ਬਠਿੰਡਾ ਸੀਟ 'ਤੇ ਠੋਕਿਆ ਦਾਅਵਾ, ਹਰਸਿਮਰਤ ਨੂੰ ਦਿੱਤੀ ਚੁਣੌਤੀ
NEXT STORY