ਲੁਧਿਆਣਾ, (ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ 4 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ. ਟੀ. ਐਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਤੋਂ ਸੂਚਨਾ ਮਿਲੀ ਸੀ ਕਿ ਡਾਬਾ ਇਲਾਕੇ 'ਚ ਨਸ਼ਾ ਤਸਕਰ ਹੈਰੋਇਨ ਦੀ ਵੱਡੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਜਾ ਰਹੇ ਹਨ। ਜਿਸ 'ਤੇ ਐਸ. ਟੀ. ਐਫ. ਦੀ ਟੀਮ ਨੇ ਸਖ਼ਤ ਕਾਰਵਾਈ ਕਰਦੇ ਹੋਏ ਡਾਬਾ ਕਾਲੋਨੀ 'ਚ ਸਪੈਸ਼ਲ ਨਾਕਾਬੰਦੀ ਕੀਤੀ ਤਾਂ ਉਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਸਕੂਟਰੀ 'ਤੇ 3 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦ ਸਕੂਟਰੀ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 835 ਗ੍ਰਾਮ ਹੈਰੋਇਨ, 30 ਹਜ਼ਾਰ ਦੀ ਡਰੱਗਜ਼ ਮਨੀ, ਇਕ ਇਲੈਕਟ੍ਰੋਨਿਕ ਕਾਂਟਾ, 100 ਪਲਾਸਟਿਕ ਦੇ ਖਾਲੀ ਲਿਫਾਫੇ ਬਰਾਮਦ ਕੀਤੇ ਗਏ। ਪੁਲਸ ਨੇ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਪਛਾਣ ਵਿਸ਼ਾਲ ਕੁਮਾਰ (23) ਪੁੱਤਰ ਜੋਗੇਸ ਕੁਮਾਰ, ਰੋਹਿਤ (20) ਪੁੱਤਰ ਜਸਵੀਰ ਸਿੰਘ ਵਾਸੀ ਵਾਲਮੀਕੀ ਮੁਹੱਲਾ ਸ਼ਿਮਲਾਪੁਰੀ ਤੇ ਦਵਿੰਦਰ ਸਿੰਘ (24) ਪੁੱਤਰ ਜਗਜੀਤ ਸਿੰਘ ਵਾਸੀ ਬਰੋਟਾ ਰੋਡ ਦੇ ਰੂਪ 'ਚ ਕੀਤੀ ਗਈ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ 4 ਕਰੋੜ ਰੁਪਏ ਤੋਂ ਉਪਰ ਦੀ ਕੀਮਤ ਆਂਕੀ ਜਾ ਰਹੀ ਹੈ। ਦੋਸ਼ੀਆਂ ਖਿਲਾਫ ਐਸ. ਟੀ. ਐਫ. ਥਾਣੇ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕਮਜ਼ੋਰ ਸਿਹਤ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਦੇਸੀ ਇਲਾਜ
NEXT STORY