ਤਰਨਤਾਰਨ,(ਰਾਜੂ): ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਹੈਰੋਇਨ ਸਮੇਤ 4 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ. ਪੀ. (ਆਈ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਪਿੰਡ ਮਰਹਾਣਾ ਵਿਖੇ ਨਾਕਾਬੰਦੀ ਦੌਰਾਨ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਕੁਲਵੰਤ ਸਿੰਘ ਵਾਸੀ ਮਰਹਾਣਾ ਤੇ ਪ੍ਰਭਦੀਪ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਬੁਰਜ ਦੇਵਾ ਸਿੰਘ ਨੂੰ 9 ਗ੍ਰਾਮ ਹੈਰੋਇਨ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਚਰਨਜੀਤ ਸਿੰਘ ਨੇ ਗਸ਼ਤ ਦੌਰਾਨ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਬਲਵਿੰਦਰ ਸਿੰਘ ਵਾਸੀ ਧੁੰਨ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦ ਕਿ ਥਾਣਾ ਵਲਟੋਹਾ ਦੇ ਐੱਸ. ਐੱਚ. ਓ. ਹਰਚੰਦ ਸਿੰਘ ਨੇ ਟੀ ਪੁਆਇੰਟ ਪਿੰਡ ਦਾਸੂਵਾਲ ਤੋਂ ਰਾਜਵਿੰਦਰ ਸਿੰਘ ਉਰਫ ਕਾਕਾ ਪੁੱਤਰ ਬਲਵਿੰਦਰ ਸਿੰਘ ਵਾਸੀ ਮਾਹਣੇਕੇ ਨੂੰ ਗ੍ਰਿਫਤਾਰ ਕੀਤਾ, ਜਿਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐੱਸ.ਪੀ. ਵਾਲੀਆ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖਿਲਾਫ ਸਬੰਧਤ ਥਾਣਿਆਂ 'ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਰਨਤਾਰਨ ਬੰਬ ਧਮਾਕੇ ਮਾਮਲੇ ਦੀ NIA ਕਰੇਗੀ ਜਾਂਚ
NEXT STORY