ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਖੇਤਰ ’ਚ ਬੀ. ਐੱਸ. ਐੱਫ. ਆਪਣੀ ਮੁੱਢਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਦੇਸ਼ ਦੀ ਰੱਖਿਆ ’ਚ ਜੁਟੀ ਹੋਈ ਹੈ ਅਤੇ ਬੀ. ਐੱਸ. ਐੱਫ. ਵੱਲੋਂ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ’ਤੇ ਲਗਾਮ ਕੱਸਣ ਦਾ ਹਰ ਸੰਭਵ ਕੀਤਾ ਜਾ ਰਿਹਾ ਹੈ। ਇਸ ਜਾਣਕਾਰੀ ਦਿੰਦੇ ਹੋਦੇ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਅਤੇ ਆਪਣੇ ਖੁਫੀਆ ਵਿੰਗ ਤੋਂ ਪ੍ਰਾਪਤ ਜਾਣਕਾਰੀ ''ਤੇ ਕਾਰਵਾਈ ਕਰਦੇ ਹੋਏ ਬੀ. ਐੱਸ. ਐੱਫ. ਨੇ ਪਿਛਲੇ ਕੁਝ ਦਿਨਾਂ ’ਚ ਫਿਰੋਜ਼ਪੁਰ ਸੈਕਟਰ ’ਚ ਡਰੋਨ ਸਮੱਗਲਿੰਗ ਦੀਆਂ ਕੋਸ਼ਿਸ਼ਾਂ ਨੂੰ ਸਫਲਤਾਪੂਰਵਕ ਰੋਕਦੇ ਹੋਏ 1 ਕਿਲੋ 523 ਗ੍ਰਾਮ ਹੈਰੋਇਨ, ਇਕ ਪਾਕਿਸਤਾਨੀ ਡਰੋਨ, 2 ਦੇਸੀ ਪਿਸਤੌਲ, ਇਕ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ 6 ਭਾਰਤੀ ਸਮਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਵੱਲੋਂ ਹਰ ਕੋਸ਼ਿਸ਼ ਕਰਦੇ ਹੋਏ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਆ ਰੱਖਣ ਦੇ ਨਾਲ ਨਾਲ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਫੇਲ ਕਰਦੇ ਹੋਏ ਹਜ਼ਾਰਾਂ ਲੋਕਾਂ ਨੂੰ ਇਸ ਨਸ਼ੇ ਦੀ ਦਲਦਲ ’ਚ ਫਸਣ ਤੋਂ ਬਚਾਇਆ ਗਿਆ ਹੈ।
ਟਰੱਕ ਤੇ ਜੀਪ ਵਿਚਾਲੇ ਹੋਈ ਜ਼ਬਰਦਸਤ ਟੱਕਰ! 6 ਮਹਿਲਾਵਾਂ ਸਣੇ ਇਕ ਦਰਜਨ ਫੱਟੜ
NEXT STORY