ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਪੁਲਸ ਵਲੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਸਮੱਗਲਰ ਨੂੰ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਡੀ. ਐੱਸ. ਪੀ. ਸਿਟੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ, ਥਾਣੇਦਾਰ ਮੰਗਲ ਸਿੰਘ, ਪਾਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਨਹਿਰ ਦੀ ਪਟੜੀ ’ਤੇ ਲੁਹਾਰਾ ਚੌਂਕ ਵੱਲ ਨੂੰ ਜਾ ਰਹੇ ਸੀ ਤਾਂ ਸਾਹਮਣੇ ਇਕ ਨੌਜਵਾਨ ਜੋ ਸਕੂਟਰੀ ’ਤੇ ਆ ਰਿਹਾ ਸੀ, ਪੁਲਸ ਪਾਰਟੀ ਨੂੰ ਦੇਖ ਕੇ, ਆਪਣੀ ਸਕੂਟਰੀ ਖੜੀ ਕਰ ਕੇ ਝਾੜੀਆਂ ਵਿਚ ਜਾ ਲੁਕਿਆ, ਜਿਸ ’ਤੇ ਪੁਲਸ ਨੂੰ ਸ਼ੱਕ ਹੋਇਆ ਤਾਂ ਇੰਸਪੈਕਟਰ ਵਰੁਣ ਕੁਮਾਰ ਨੇ ਉਸ ਨੂੰ ਕਾਬੂ ਕੀਤਾ।
ਨਾਮ ਪੁੱਛਣ ’ਤੇ ਉਸ ਨੇ ਆਪਣਾ ਨਾਂ ਸਾਹਬ ਸਿੰਘ ਨਿਵਾਸੀ ਪਿੰਡ ਟੇਂਡਵਾ ਫਿਰੋਜ਼ਪੁਰ ਹਾਲ ਅਬਾਦ ਚੀਮਾ ਰੋਡ ਕੋਟ ਈਸੇ ਖਾਂ ਦੱਸਿਆ, ਜਿਸ ’ਤੇ ਪੁਲਸ ਪਾਰਟੀ ਨੇ ਉਸ ਨੂੰ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਤੇਰੀ ਸਕੂਟਰੀ ਵਿਚ ਕੋਈ ਨਸ਼ੀਲੀ ਵਸਤੂ ਹੈ, ਜਿਸ ’ਤੇ ਉਨ੍ਹਾਂ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਨੂੰ ਮੌਕੇ ’ਤੇ ਬੁਲਾਇਆ ਅਤੇ ਉਨ੍ਹਾਂ ਦੀ ਹਾਜ਼ਰੀ ਵਿਚ ਸਕੂਟਰ ਦੀ ਡਿੱਗੀ ਵਿਚੋਂ 500 ਗ੍ਰਾਮ ਹੈਰੋਇਨ ਅਤੇ 19,500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਸ ਨੂੰ ਤੁਰੰਤ ਪੁਲਸ ਨੇ ਹਿਰਾਸਤ ਵਿਚ ਲੈ ਲਿਆ, ਜਿਸ ਦੇ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕਰਨ ਦੇ ਬਾਅਦ ਅੱਜ ਇੰਸਪੈਕਟਰ ਵਰੁਣ ਕੁਮਾਰ ਵਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਡੀ. ਐੱਸ. ਪੀ. ਸਿਟੀ ਨੇ ਦੱਸਿਆ ਕਿ ਕਥਿਤ ਸਮੱਗਲਰ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਕਿਹਾ ਕਿ ਜਾਂਚ ਸਮੇਂ ਪਤਾ ਲੱਗਾ ਕਿ ਕਥਿਤ ਸਮੱਗਲਰ ਖ਼ਿਲਾਫ਼ ਪਹਿਲਾਂ ਵੱਖ-ਵੱਖ ਥਾਣਿਆਂ ਵਿਚ 5 ਮਾਮਲੇ ਦਰਜ ਹਨ।
ਤਰਨਤਾਰਨ ਜ਼ਿਮਨੀ ਚੋਣ ਲਈ 19 ਉਮੀਦਵਾਰ ਮੈਦਾਨ 'ਚ, ਕੱਲ੍ਹ ਤੋਂ ਸਕਰੂਟਨੀ ਸ਼ੁਰੂ, 11 ਨਵੰਬਰ ਨੂੰ ਹੋਵੇਗੀ ਚੋਣ
NEXT STORY