ਲੁਧਿਆਣਾ, (ਅਨਿਲ) : ਐਸ. ਟੀ. ਐਫ. ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਐਸ. ਟੀ. ਐਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਇਕ ਨਸ਼ਾ ਤਸਕਰ ਟਰਾਂਸਪੋਰਟ ਨਗਰ 'ਚ ਆਪਣੇ ਮੋਟਰਸਾਈਕਲ 'ਤੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਕਰਨ ਆ ਰਿਹਾ ਹੈ। ਜਿਸ 'ਤੇ ਐਸ. ਟੀ. ਐਫ. ਨੇ ਸਖ਼ਤ ਕਾਰਵਾਈ ਕਰਦੇ ਹੋਏ ਡੀ. ਐਸ. ਪੀ. ਪਵਨਜੀਤ ਚੌਧਰੀ ਦੀ ਅਗਵਾਈ ਤਹਿਤ ਸਪੈਸ਼ਲ ਨਾਕਾਬੰਦੀ ਕੀਤੀ। ਜਿਸ ਦੌਰਾਨ ਉਸ ਸਮੇਂ ਸਾਹਮਣੇ ਤੋਂ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ ਗਿਆ।
ਜਦ ਪੁਲਸ ਵਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 510 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਕਾਂਟਾ ਤੇ 95 ਖਾਲੀ ਲਿਫਾਫੇ ਬਰਾਮਦ ਕੀਤੇ ਗਏ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ ਢਾਈ ਕਰੋੜ ਰੁਪਏ ਦੀ ਕੀਮਤ ਆਂਕੀ ਜਾ ਰਹੀ ਹੈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਗੁਲਸ਼ਨ ਕੁਮਾਰ (35) ਪੁੱਤਰ ਸਤੀਸ਼ ਕੁਮਾਰ ਵਾਸੀ ਜੁਜਾਰ ਨਗਰ ਸ਼ਿਮਲਾਪੁਰੀ ਦੇ ਰੂਪ 'ਚ ਕੀਤੀ ਹੈ। ਦੋਸ਼ੀ ਖਿਲਾਫ ਮੋਹਾਲੀ ਐਸ. ਟੀ. ਐਫ. ਪੁਲਸ ਸਟੇਸ਼ਨ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Wrap Up :ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
NEXT STORY