ਮੋਗਾ (ਆਜ਼ਾਦ) : ਮੋਗਾ ਪੁਲਸ ਨੇ ਹੈਰੋਇਨ ਅਤੇ ਚੂਰਾ ਪੋਸਤ ਦੇ ਇਲਾਵਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ 9 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਧਰਮਕੋਟ ਦੇ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਲਵਪ੍ਰੀਤ ਸਿੰਘ ਨਿਵਾਸੀ ਪਿੰਡ ਚੁਗਾਵਾਂ ਅਤੇ ਲਵਪ੍ਰੀਤ ਸਿੰਘ ਨਿਵਾਸੀ ਪਿੰਡ ਮਹਿਣਾ ਨੂੰ ਕਾਬੂ ਕਰ ਕੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਮਹਿਣਾ ਦੇ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਨਛੱਤਰ ਸਿੰਘ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਐਕਟਿਵਾ ਸਵਾਰ ਹਰਪ੍ਰੀਤ ਸਿੰਘ ਉਰਫ ਗੋਪੀ ਨਿਵਾਸੀ ਪਿੰਡ ਤਲਵੰਡੀ ਭੰਗੇਰੀਆ ਨੂੰ ਕਾਬੂ ਕਰ ਕੇ 7 ਕਿਲੋ 700 ਗ੍ਰਾਮ ਸਾਬਤ ਡੋਡੇ ਪੋਸਤ ਬਰਾਮਦ ਕੀਤੇ। ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਪ੍ਰਗਟ ਸਿੰਘ ਨਿਵਾਸੀ ਪਿੰਡ ਦੌਲਤਪੁਰਾ ਉਚਾ ਨੂੰ ਕਾਬੂ ਕਰ ਕੇ 20 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਦਵਿੰਦਰਜੀਤ ਸਿੰਘ ਨੇ ਗਸ਼ਤ ਦੌਰਾਨ ਸੋਮਨਾਥ ਨਿਵਾਸੀ ਪਿੰਡ ਚੁੱਘਾਂ ਕਲਾਂ ਨੂੰ ਕਾਬੂ ਕਰ ਕੇ 8 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਫਹਿਤਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਗਸ਼ਤ ਦੌਰਾਨ ਵਿਸ਼ਾਲ ਸਿੰਘ ਉਰਫ਼ ਵਿਸ਼ਾਲੀ ਨਿਵਾਸੀ ਪਿੰਡ ਸੈਦੇਸ਼ਾਹ ਵਾਲਾ ਨੂੰ ਕਾਬੂ ਕਰਕੇ 200 ਲਿਟਰ ਲਾਹਣ ਬਰਾਮਦ ਕੀਤੀ। ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਗਸ਼ਤ ਦੌਰਾਨ ਮਲੇਮ ਸਿੰਘ ਨਿਵਾਸੀ ਵਿਸ਼ਵਕਰਮਾ ਨਗਰ ਮੋਗਾ ਨੂੰ ਕਾਬੂ ਕਰ ਕੇ 24 ਬੋਤਲਾਂ ਸ਼ਰਾਬ ਠੇਕਾ ਬਰਾਮਦ ਕੀਤੀਆਂ। ਥਾਣਾ ਅਜੀਤਵਾਲ ਦੇ ਹੌਲਦਾਰ ਗੁਰਦੇਵ ਸਿੰਘ ਨੇ ਗਸ਼ਤ ਦੌਰਾਨ ਰਾਜਵੀਰ ਸਿੰਘ ਉਰਫ ਰਾਜੂ ਨਿਵਾਸੀ ਅਜੀਤਵਾਲ ਨੂੰ ਕਾਬੂ ਕਰ ਕੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ।
ਪੁਲਸ ਚੌਂਕੀ ਨੱਥੂਵਾਲਾ ਦੇ ਹੌਲਦਾਰ ਮੰਗਲ ਸਿੰਘ ਨੇ ਗਸ਼ਤ ਦੌਰਾਨ ਲਖਵਿੰਦਰ ਸਿੰਘ ਨਿਵਾਸੀ ਪਿੰਡ ਮਾਹਲਾ ਕਲਾਂ ਨੂੰ ਕਾਬੂ ਕਰ ਕੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਜਸਪਾਲ ਸਿੰਘ ਉਰਫ ਵਿਜੇ ਨਿਵਾਸੀ ਪੁਰਾਣਾ ਮੋਗਾ ਨੂੰ ਕਾਬੂ ਕਰ ਕੇ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਸਾਰੇ ਦੋਸ਼ੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।
ਮੀਟਰਾਂ ਦੀ ਜਾਂਚ ’ਚ ਫੜੀ ਗਈ 73 ਲੱਖ ਯੂਨਿਟ ਦੀ ਬਿਜਲੀ ਚੋਰੀ, 3600 ਖ਼ਪਤਕਾਰਾਂ ਨੂੰ ਕਰੋੜਾਂ ਦਾ ਜੁਰਮਾਨਾ
NEXT STORY