ਮੋਗਾ (ਆਜ਼ਾਦ) : ਨਸ਼ੇ ਵਾਲੇ ਪਦਾਰਥਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ, ਚੂਰਾ ਪੋਸਤ, ਨਸ਼ੇ ਵਾਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਡਰੱਗ ਸੈੱਲ ਦੇ ਇੰਚਾਰਜ ਸਰਵਨਜੀਤ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਹਰਬੰਸ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪੁਲ ਨਹਿਰ ਘੋਲੀਆ ਚੜਿੱਕ ਕੋਲ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ ’ਤੇ ਗੁਰਬਖਸ਼ ਸਿੰਘ ਉਰਫ ਗੁਰੀ ਨਿਵਾਸੀ ਬਾਘਾ ਪੁਰਾਣਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਇਸ ਤਰ੍ਹਾਂ ਥਾਣਾ ਸਿਟੀ ਸਾਊਥ ਦੇ ਇੰਚਾਰਜ ਅਮਨਦੀਪ ਸਿੰਘ ਕੰਬੋਜ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਨਿਗਾਹਾ ਰੋਡ ਮੋਗਾ ’ਤੇ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਮਿੰਟੂ ਨਿਵਾਸੀ ਨਿਗਾਹਾ ਰੋਡ ਮੋਗਾ ਨੂੰ ਕਾਬੂ ਕਰ ਕੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਨੂੰ ਪੁੱਛਗਿੱਛ ਦੇ ਬਾਅਦ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।
ਇਸੇ ਤਰ੍ਹਾਂ ਸੀ. ਆਈ. ਏ. ਸਟਾਫ ਬਾਘਾ ਪੁਰਾਣਾ ਦੇ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਪੁਲਸ ਪਾਰਟੀ ਸਮੇਤ ਦੇਰ ਰਾਤ ਸਮਾਲਸਰ ਕੋਲ ਜਾ ਰਹੇ ਸਨ ਤਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਜਗਸੀਰ ਸਿੰਘ ਜੱਗਾ ਨਿਵਾਸੀ ਪਿੰਡ ਮਾਣੂੰਕੇ ਗਿੱਲ ਨੂੰ ਕਾਬੂ ਕਰ ਕੇ 20 ਕਿੱਲੋ ਡੋਡੇ ਪੋਸਤ ਬਰਾਮਦ ਕੀਤੇ। ਕਥਿਤ ਸਮੱਗਲਰ ਖਿਲਾਫ਼ ਥਾਣਾ ਸਮਾਲਸਰ ਵਿਚ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਅੱਜ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਵੱਲੋਂ ਪੁਲਸ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਇਸ ਤਰ੍ਹਾਂ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਪਾਲ ਸਿੰਘ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਪਿੰਡ ਡਰੋਲੀ ਭਾਈ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਮਲਕੀਤ ਸਿੰਘ ਉਰਫ ਕੀਪਾ ਨਿਵਾਸੀ ਪਿੰਡ ਮੰਗੇਵਾਲਾ ਨੂੰ ਕਾਬੂ ਕਰ ਕੇ 110 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ, ਜਿਸ ਨੂੰ ਪੁੱਛਗਿੱਛ ਦੇ ਬਾਅਦ ਮਾਮਲਾ ਦਰਜ ਕੀਤਾ ਗਿਆ, ਜਿਸ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਮਾਨ ਭਲਕੇ 50 ਹੈੱਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ
NEXT STORY