ਫਿਰੋਜ਼ਪੁਰ (ਕੁਮਾਰ, ਖੁੱਲਰ, ਪਰਮਜੀਤ, ਮਲਹੋਤਰਾ) : ਸੀ. ਆਈ. ਏ. ਸਟਾਫ ਫਿਰੋਜ਼ਪੁਰ ਨੇ ਮੋਟਰਸਾਈਕਲ ’ਤੇ ਆ ਰਹੇ ਦੋ ਕਥਿਤ ਨਸ਼ਾ ਸਮੱਗਲਰਾਂ ਨੂੰ 569 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਦਿੰਦੇ ਹੋਏ ਐੱਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਮਨਜੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਡਿਟੈਕਟਿਵ ਫਤਿਹ ਸਿੰਘ ਬਰਾੜ ਅਤੇ ਸੀਆਈਏ ਸਟਾਫ ਫਿਰੋਜ਼ਪੁਰ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੇ ਨਿਰਦੇਸ਼ਾਂ ਅਨੁਸਾਰ ਜਦੋਂ ਸਬ ਇੰਸਪੈਕਟਰ ਸੁਖਬੀਰ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਪਿੰਡ ਦੁਲਚੀ ਕੇ ਦੇ ਏਰੀਆ ਵਿਚ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਬਗੀਚਾ ਸਿੰਘ ਅਤੇ ਫੁਮਨ ਸਿੰਘ ਪੁੱਤਰ ਰਤਨ ਸਿੰਘ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਇਹ ਦੋਵੇਂ ਪੰਜਾਬ ਨੰਬਰ ਦੇ ਕਾਲੇ ਰੰਗ ਦੇ ਸਪਲੈਂਡਰ ਪਲੱਸ ਮੋਟਰਸਾਈਕਲ ’ਤੇ ਹੈਰੋਇਨ ਵੇਚਣ ਲਈ ਪਿੰਡ ਅਲੀ ਕੇ ਦੇ ਕੱਚਾ ਬੰਨਾ ਦੇ ਰਸਤੇ ਪਿੰਡ ਦੁਲਚੀ ਕੇ ਵੱਲ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਸਬ ਇੰਸਪੈਕਟਰ ਸੁਖਬੀਰ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਨਾਕਾਬੰਦੀ ਕਰਦੇ ਹੋਏ ਨਾਮਜ਼ਦ ਦੋਵੇਂ ਵਿਅਕਤੀਆਂ ਨੂੰ ਮੋਟਰਸਾਈਕਲ ’ਤੇ ਆਉਂਦੇ ਕਾਬੂ ਕੀਤਾ ਤੇ ਉਨ੍ਹਾ ਦੀ ਤਲਾਸ਼ੀ ਲੈਣ ’ਤੇ 559 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਸ ਟ੍ਰੇਸ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਵਿਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਸ ਨੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਏਐੱਸਆਈ ਲਖਵਿੰਦਰ ਸਿੰਘ ਦੀ ਅਗਵਾਈ ਹੇਠ, ਬਾਰਡਰ ਰੋਡ ’ਤੇ ਸ਼ੱਕ ਦੇ ਆਧਾਰ ’ਤੇ ਸਾਹਿਬ ਸਿੰਘ ਉਰਫ਼ ਸਾਹਬਾ ਅਤੇ ਰਮਨ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰਦੇ ਉਨ੍ਹਾਂ ਤੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਨ੍ਹਾ ਦੇ ਖਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ, ਚੱਲਿਆ ਬੁਲਡੋਜ਼ਰ ਐਕਸ਼ਨ
NEXT STORY