ਬਟਾਲਾ (ਸਾਹਿਲ) : ਵੱਖ-ਵੱਖ ਥਾਣਿਆਂ ਦੀ ਪੁਲਸ ਵਲੋਂ ਨਸ਼ੀਲੀਆਂ ਗੋਲੀਆਂ, ਡਰੱਗ ਮਨੀ, ਹੈਰੋਇਨ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਕੱਚਾ ਰਸਤਾ ਰਾਮ ਨਗਰ ਹੰਸਲੀ ਡਰੇਨ ਬਟਾਲਾ ਤੋਂ ਰੋਹਿਤ ਕੁਮਾਰ ਵਾਸੀ ਮਲਾਵੇ ਦੀ ਕੋਠੀ ਨੂੰ 105 ਨਸ਼ੀਲੀਆਂ ਗੋਲੀਆਂ ਤੇ 1200 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਐੱਨ.ਡੀ.ਪੀ.ਐੱਸ ਐਕਟ ਤਹਿਤ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੇ ਐੱਸ.ਆਈ ਅਵਤਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਾਹਮਣੇ ਪਸ਼ੂ ਮੰਡੀ ਗੁਰਦਾਸਪੁਰ ਰੋਡ ਤੋਂ ਅਜੈਪਾਲ ਵਾਸੀ ਪਿੰਡ ਕਮਾਲਪੁਰ ਨੂੰ ਸਾਢੇ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਐੱਨ.ਡੀ.ਪੀ.ਐੱਸ ਐਕਟ ਤਹਿਤ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਉਧਰ, ਥਾਣਾ ਘਣੀਏ-ਕੇ-ਬਾਂਗਰ ਦੇ ਏ.ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਨਹਿਰ ਪਿੰਡ ਸੀੜਾ ਤੋਂ ਹੈਪੀ ਵਾਸੀ ਅਕਰਪੁਰਾ ਨੂੰ 9000 ਮਿ.ਲੀ ਨਾਜਾਇਜ਼ ਸ਼ਰਾਬ ਜੋ ਕਿ ਪਲਾਸਟਿਕ ਦੀ ਕੈਨੀ ਵਿਚ ਸੀ, ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਖ਼ਤਮ ਕੀਤੀ ਜੀਵਨਲੀਲਾ
NEXT STORY