ਮੋਗਾ (ਪਵਨ ਗਰੋਵਰ) : ਜ਼ਿਲਾ ਪੁਲਸ ਮੁਖੀ ਰਾਜਜੀਤ ਸਿੰਘ, ਐੱਸ. ਪੀ. ਡੀ. ਵਜੀਰ ਸਿੰਘ, ਡੀ. ਐੱਸ. ਪੀ. ਡੀ. ਸਰਬਜੀਤ ਸਿੰਘ ਦੀ ਅਗਵਾਈ ਵਿਚ ਨਾਰਕੋਟਿਕ ਡਰਗ ਵਿਭਾਗ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਵਿਭਾਗ ਦੇ ਇੰਚਾਰਜ ਲਖਵਿੰਦਰ ਸਿੰਘ ਵਲੋਂ ਢਾਈ ਕਰੋੜ ਦੀ ਹੈਰੋਇਨ ਸਮੇਤ ਤਸਕਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਮੁੱਖਤਿਆਰ ਸਿੰਘ ਵਾਸੀ ਨਹਿੰਗਾਵਾਲਾ ਜ਼ਿਲਾ ਫਿਰੋਜ਼ਪੁਰ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਦੋਸ਼ੀ ਕੋਲੋਂ 520 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਮੁਤਾਬਕ ਬਰਾਮਦ ਕੀਤੀ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਢਾਈ ਕਰੋੜ ਰੁਪਏ ਬਣਦੀ ਹੈ।
ਪੁਲਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਦੋਸ਼ੀ ਕ੍ਰਿਸ਼ਨ ਸਿੰਘ ਨੇ ਮੰਨਿਆ ਕਿ ਉਸ ਨੇ ਇਹ ਹੈਰੋਇਨ ਬਿੱਟੂ ਪੁੱਤਰ ਕਰਤਾਰ ਸਿੰਘ ਪਾਸੋਂ ਲਈ ਸੀ ਅਤੇ ਮੋਗਾ ਜ਼ਿਲੇ ਦੇ ਨੌਜਵਾਨਾਂ ਨੂੰ ਸਪਲਾਈ ਕਰਨੀ ਸੀ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਦਿੱਤਯ ਇੰਸਾ ਤੇ ਪਵਨ ਇੰਸਾ ਨੂੰ ਗ੍ਰਿਫਤਾਰ ਕਰਨ ਲਈ ਹਰਿਆਣਾ ਪੁਲਸ ਕਰ ਰਹੀ ਹੈ ਇਹ ਤਿਆਰੀ
NEXT STORY