ਫਿਰੋਜ਼ਪੁਰ (ਮਲਹੋਤਰਾ) : ਥਾਣਾ ਆਰਿਫ ਕੇ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਛਾਪਾ ਮਾਰ ਕੇ ਦੋ ਸਮੱਗਲਰਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਰਜੀਤ ਸਿੰਘ ਪੁੱਤਰ ਹਰਦੀਪ ਸਿੰਘ ਪਿੰਡ ਪੱਲਾ ਮੇਘਾ ਅਤੇ ਹਰਜੀਤ ਸਿੰਘ ਪੁੱਤਰ ਸਰਦੂਲ ਸਿੰਘ ਪਿੰਡ ਚੌਹਲਾ ਸਾਹਿਬ ਜ਼ਿਲ੍ਹਾ ਤਰਨਤਾਰਨ ਵੱਡੇ ਪੱਧਰ 'ਤੇ ਹੈਰੋਇਨ ਸਮੱਗਲਿੰਗ ਕਰਦੇ ਹਨ। ਪਤਾ ਲੱਗਾ ਸੀ ਕਿ ਇਸ ਸਮੇਂ ਉਕਤ ਦੋਵੇਂ ਪਿੰਡ ਕਮਾਲਾ ਬੋਦਲਾ ਵਿਚ ਹੈਰੋਇਨ ਦੀ ਡਿਲੀਵਰੀ ਦੇਣ ਲਈ ਕਿਸੇ ਗ੍ਰਾਹਕ ਦੀ ਉਡੀਕ ਵਿਚ ਹਨ।
ਟੀਮ ਨੇ ਤੁਰੰਤ ਉਥੇ ਛਾਪਾ ਮਾਰਦੇ ਹੋਏ ਉਕਤ ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 2 ਕਿਲੋ 16 ਗ੍ਰਾਮ ਹੈਰੋਇਨ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਇਆ। ਦੋਸ਼ੀਆਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦਾ ਪਰਚਾ ਦਰਜ ਕਰਨ ਤੋਂ ਬਾਅਦ ਉਨਾਂ ਕੋਲੋਂ ਹਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਅੱਖਾਂ 'ਚ ਮਿਰਚਾਂ ਪਾ ਕੇ ਨਕਦੀ ਲੁੱਟੀ, ਪੁਲਸ ਨੇ ਦਰਜ ਕੀਤਾ ਮਾਮਲਾ
NEXT STORY