ਲੁਧਿਆਣਾ,(ਅਨਿਲ) : ਐਸ. ਟੀ. ਐਫ. ਦੀ ਲੁਧਿਆਣਾ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਸੇਲਸਮੈਨ ਨੂੰ 1 ਕਰੋੜ 55 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਅੱਜ ਐਸ. ਟੀ. ਐਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਸਰਾਭਾ ਨਗਰ ਇਲਾਕੇ 'ਚ ਇਕ ਨਸ਼ਾ ਸਮੱਗਲਰ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ। ਜਿਸ ਦੌਰਾਨ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬੀ. ਆਰ. ਐਸ. ਨਗਰ ਨੂੰ ਜਾਣ ਵਾਲੇ ਰਸਤੇ 'ਤੇ ਲੋਧੀ ਕਲੱਬ ਨੇੜੇ ਸਪੈਸ਼ਲ ਨਾਕਾਬੰਦੀ ਕੀਤੀ। ਇਸ ਦੌਰਾਨ ਸਾਹਮਣੇ ਤੋਂ ਇਕ ਮੋਟਰ ਸਾਈਕਲ 'ਤੇ ਨੌਜਵਾਨ ਆਉਂਦਾ ਦਿਸਿਆ ਜਿਸ ਨੂੰ ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਨੌਜਵਾਨ ਪੁਲਸ ਨੂੰ ਦੇਖ ਕੇ ਆਪਣਾ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਸ ਨੇ ਫੜ ਲਿਆ। ਪੁਲਸ ਵਲੋਂ ਜਦ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 310 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਡੇਢ ਕਰੋੜ ਦੇ ਲਗਭਗ ਕੀਮਤ ਆਂਕੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਹਰਲੀਨ ਸਿੰਘ ਹੈਰੀ (25) ਪੁੱਤਰ ਕੁਲਬੀਰ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਸਾਹਨੇਵਾਲ ਦੇ ਰੂਪ 'ਚ ਹੋਈ ਹੈ। ਜਿਸ ਖਿਲਾਫ ਥਾਣਾ ਸਰਾਭਾ ਨਗਰ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
'ਆਪ' ਹੀ ਇਕਲੌਤੀ ਪਾਰਟੀ ਹੈ ਜੋ ਆਮ ਵਰਕਰਾਂ 'ਚੋਂ ਹੀ ਨੁਮਾਇੰਦੇ ਚੁਣਦੀ ਹੈ : ਚੀਮਾ
NEXT STORY