ਲੁਧਿਆਣਾ,(ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਬੀਤੀ ਰਾਤ ਇਕ ਨਸ਼ਾ ਸਮੱਗਲਰ ਨੂੰ ਇਕ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਐਸ. ਟੀ. ਐਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਹੈਰੋਇਨ ਦੀ ਖੇਪ ਲੈ ਕੇ ਪਿੰਡ ਗਿੱਲ ਵੱਲ ਆ ਰਿਹਾ ਹੈ। ਜਿਸ 'ਤੇ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਪਿੰਡ ਗਿੱਲ ਨੇੜੇ ਪੈਟਰੋਲ ਪੰਪ 'ਤੇ ਸਪੈਸ਼ਲ ਨਾਕਾਬੰਦੀ ਦੌਰਾਨ ਇਕ ਐਕਟਿਵਾ ਚਾਲਕ ਵਿਅਕਤੀ ਨੂੰ ਚੈਕਿੰਗ ਲਈ ਰੋਕ ਕੇ ਜਦ ਉਸ ਦੀ ਐਕਟਿਵਾ ਦੀ ਤਲਾਸ਼ੀ ਲਈ ਤਾਂ ਐਕਟਿਵਾ ਦੀ ਡਿੱਕੀ 'ਚੋਂ 200 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਇਕ ਕਰੋੜ ਰੁਪਏ ਕੀਮਤ ਆਂਕੀ ਜਾ ਰਹੀ ਹੈ। ਪੁਲਸ ਨੇ ਫੜੇ ਗਏ ਦੋਸ਼ੀ ਦੀ ਪਛਾਣ ਸੰਦੀਪ ਕੁਮਾਰ (42) ਪੁੱਤਰ ਵਰਿੰਦਰ ਕੁਮਾਰ ਵਾਸੀ ਕੋਟ ਮੰਗਲ ਸਿੰਘ ਜਨਤਾ ਨਗਰ ਲੁਧਿਆਣਾ ਦੇ ਰੂਪ 'ਚ ਕੀਤੀ ਹੈ। ਜਿਸ ਖਿਲਾਫ ਥਾਣਾ ਡੇਹਲੋ 'ਚ ਐਨ. ਡੀ. ਪੀ. ਐਸ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕੇਂਦਰ ਵਲੋਂ ਸਾਇੰਸ ਸਿਟੀ ਕਪੂਰਥਲਾ ਲਈ ਫੰਡ ਜਾਰੀ ਕਰਨ ਦੀ ਮਨਜ਼ੂਰੀ
NEXT STORY