ਲੁਧਿਆਣਾ,(ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਨਸ਼ਾ ਸਮੱਗਲਰ ਨੂੰ 1 ਕਰੋੜ ਦੀ ਹੈਰੋਇਲ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਨਸ਼ਾ ਸਮੱਗਲਰ ਕਾਲਜ ਰੋਡ 'ਤੇ ਕਾਰ 'ਚ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਜਾ ਰਿਹਾ ਹੈ, ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਟੀ. ਪੁਆਇੰਟ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ ਤਾਂ ਉਸ 'ਚੋਂ 192 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਇਕ ਕਰੋੜ ਦੇ ਕਰੀਬ ਕੀਮਤ ਦੱਸੀ ਜਾ ਰਹੀ ਹੈ। ਪੁਲਸ ਨੇ ਤੁਰੰਤ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਮਨੋਜ ਕੁਮਾਰ ਉਮਰ 27 ਸਾਲ ਕਾਸ਼ੀ ਰਾਮ ਵਾਸੀ ਨਹਿਰੂ ਰੋਜ਼ ਗਾਰਡਨ ਕਾਲੋਨੀ ਵਜੋਂ ਕੀਤੀ ਗਈ। ਜਿਸ ਖਿਲਾਫ ਥਾਣਾ ਡਵੀਜ਼ਨ ਨੰ. 8 'ਚ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਦੋਸ਼ੀ ਮਨੋਜ ਕੁਮਾਰ ਨੇ ਦੱਸਿਆ ਕਿ ਪਹਿਲਾਂ ਉਹ ਕਿਪਸ ਮਾਰਕੀਟ 'ਚ ਇਕ ਹੋਟਲ 'ਚ ਮੈਨੇਜਰ ਦਾ ਕੰਮ ਕਰਦਾ ਸੀ ਪਰ ਉਸ ਨੂੰ ਨਸ਼ੇ ਦੀ ਲਤ ਲੱਗਣ ਕਾਰਣ ਉਸ ਨੇ ਉੱਥੋਂ ਕੰਮ ਛੱਡ ਦਿੱਤਾ ਅਤੇ ਖੁਦ ਨਸ਼ਾ ਵੇਚਣ ਦਾ ਕੰਮ ਸ਼ੁਰੂ ਕਰ ਦਿੱਤਾ। ਦੋਸ਼ੀ ਹੈਰੋਇਨ ਦੀ ਖੇਪ ਅੰਮ੍ਰਿਤਸਰ ਦੇ ਸਮੱਗਲਰ ਲਾਲੀ ਤੋਂ ਥੋਕ ਦੇ ਭਾਅ ਖਰੀਦ ਕੇ ਲਿਆਇਆ ਸੀ ਅਤੇ ਆਪਣੇ ਗਾਹਕਾਂ ਨੂੰ ਵੇਚਣ ਜਾ ਰਿਹਾ ਸੀ ਕਿ ਰਸਤੇ 'ਚ ਪੁਲਸ ਨੇ ਗ੍ਰਿਫਤਾਰ ਕਰ ਲਿਆ। ਦੋਸ਼ੀ ਨੂੰ ਅੱਜ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਇਸ ਦੇ ਬਾਕੀ ਸਾਥੀਆਂ ਦਾ ਪਤਾ ਲਾਇਆ ਜਾਵੇਗਾ।
ਪਰਲ ਕੰਪਨੀ 'ਚ ਫਸੇ ਕਰੋੜਾਂ ਰੁਪਏ ਕੰਪਨੀ ਦੀ ਜਾਇਦਾਦ ਵੇਚਕੇ ਲੋਕਾਂ ਨੂੰ ਕੀਤੇ ਜਾਣ ਵਾਪਸ : ਭਗਵੰਤ ਮਾਨ
NEXT STORY