ਚੰਡੀਗੜ੍ਹ : ਅੰਮ੍ਰਿਤਸਰ ਵਿਚ ਲਗਭਗ 1 ਹਜ਼ਾਰ ਕਰੋੜ ਰੁਪਏ ਦੀ ਹੈਰੋਇਨ ਦੀ ਵੱਡੀ ਖੇਪ ਫੜੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਸ. ਟੀ. ਐੱਫ. ਦੀ ਪਿੱਠ ਥਾਪੜੀ ਹੈ। ਨਸ਼ਿਆਂ ਖਿਲਾਫ ਬਣਾਈ ਗਈ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਗਠਨ ਹੋਣ ਤੋਂ ਬਾਅਦ ਐੱਸ. ਟੀ. ਐੱਫ. ਨੇ ਲਗਭਗ 11000 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਸਖਤੀ ਵਰਤਦੇ ਹੋਏ 44500 ਲੋਕਾਂ ਨੂੰ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚੋਂ 35500 ਨਸ਼ੇ ਦੇ ਸੌਦਾਗਰਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।
ਕੈਪਟਨ ਨੇ ਆਖਿਆ ਕਿ ਇਸੇ ਦੇ ਚੱਲਦੇ ਅੰਮ੍ਰਿਤਸਰ ਵਿਚ 194 ਕਿੱਲੋ ਹੈਰੋਇਨ ਫੜੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਮਾਰਕਿਟ 'ਚ ਕੀਮਤ ਲਗਭਗ 1 ਹਜ਼ਾਰ ਕਰੋੜ ਬਣਦੀ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅੰਮ੍ਰਿਤਸਰ 'ਚ ਫੜੀ ਗਈ ਹੈਰੋਇਨ ਗੁਜਰਾਤ 'ਚ ਬਰਾਮਦ ਹੋਈ ਖੇਪ ਦਾ ਹੀ ਹਿੱਸਾ। ਮੁੱਖ ਮੰਤਰੀ ਨੇ ਕਿਹਾ ਕਿ ਸਿਮਰਜੀਤ ਸਿੰਘ ਸੰਧੂ ਨਾਮਕ ਵਿਅਕਤੀ ਡਰਗ਼ਜ਼ ਦਾ ਕਿੰਗਪਿੰਨ ਹੈ, ਜੋ ਇਸ ਸਮੇਂ ਇਟਲੀ ਵਿਚ ਹੈ, ਜਿਸ ਨੂੰ ਉਥੋਂ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੰਧੂ ਨੂੰ ਪੰਜਾਬ ਲਿਆਉਣ ਦੀ ਯਤਨ ਕੀਤੇ ਜਾਣਗੇ ਤਾਂ ਜੋ ਨਸ਼ੇ ਦੇ ਹੋਰ ਵੱਡੇ ਮਗਰਮੱਛਾਂ ਤੱਕ ਪਹੁੰਚਿਆ ਜਾ ਸਕੇ।
ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜਿਸ ਘਰ ਵਿਚੋਂ ਇਹ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ, ਉਹ ਘਰ ਅਨਵਰ ਮਸੀਹ ਨਾਂ ਦਾ ਵਿਅਕਤੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਮਾਮਲੇ ਵਿਚ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸੰਬੰਧਤ ਕਿਉਂ ਨਾ ਹੋਵੇ। ਇਸ ਬਰਾਮਦਗੀ ਦੌਰਾਨ ਪੁਲਸ ਨੇ ਇਕ ਅਫਗਾਨੀ ਵਿਅਕਤੀ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਥੋਂ ਪੁਲਸ ਨੇ ਸਿੰਥੈਟਿਕ ਡਰੱਗ ਬਣਾਉਣ ਵਾਲਾ ਕੈਮੀਕਲ ਵੀ ਬਰਾਮਦ ਕੀਤਾ ਹੈ।
ਸਕੂਲ ਨੇੜੇ ਖੜ੍ਹੀ ਕਾਰ ਨੇ ਸੈਨਾ ਦੇ ਜਵਾਨਾਂ ਨੂੰ ਚੱਕਰ 'ਚ ਪਾਇਆ
NEXT STORY