ਬਟਾਲਾ (ਸਾਹਿਲ, ਯੋਗੀ) - ਬਟਾਲਾ ਦੀ ਪੁਲਸ ਦੇ ਹੱਥ ਉਸ ਵੇਲੇ ਵੱਡੀ ਸਫਲਤਾ ਲੱਗੀ, ਜਦੋਂ ਨਾਰਕੋਟਿਕ ਸੈੱਲ ਅਤੇ ਸੀ.ਆਈ.ਏ ਸਟਾਫ ਬਟਾਲਾ ਨੇ ਵੱਖ-ਵੱਖ ਆਪ੍ਰੇਸ਼ਨ ਚਲਾਉਂਦਿਆਂ 2.60 ਕਰੋੜ ਦੀ ਹੈਰੋਇਨ ਸਮੇਤ 150 ਪੇਟੀ ਸ਼ਰਾਬ, 4 ਗੱਡੀਆਂ ਬਰਾਮਦ ਕਰਦਿਆਂ 2 ਗਿਰੋਹਾਂ ਦਾ ਪਰਦਾਫਾਸ਼ ਕੀਤਾ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਡੀ.ਐੱਸ.ਪੀ ਡੀ ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਦੀਆਂ ਸਖ਼ਤ ਹਦਾਇਤਾਂ ’ਤੇ ਪਹਿਲਾਂ ਨਾਰਕੋਟਿਕ ਸੈੱਲ ਵਲੋਂ ਦੋ ਨੌਜਵਾਨਾਂ ਸ਼ੁਭਮ ਮਹਿਰਾ ਉਰਫ ਸ਼ੁਭਮ ਪੁੱਤਰ ਸੁਰਿੰਦਰਪਾਲ ਸਿੰਘ ਅਤੇ ਹਰਮੀਤ ਸਿੰਘ ਉਰਫ ਗੌਰਵ ਪੁੱਤਰ ਸੁਖਬੀਰ ਸਿੰਘ ਨੂੰ 260 ਗ੍ਰਾਮ ਹੈਰੋਇਨ ਤੇ ਇਕ ਸਵਿਫਟ ਕਾਰ ਨੰ.ਪੀ.ਬੀ.02ਡੀ.ਐੱਨ.9004 ਸਮੇਤ ਕਾਬੂ ਕੀਤਾ ਸੀ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਸੀ। ਤਫਤੀਸ਼ ਦੌਰਾਨ ਕੀਤੀ ਪੁੱਛਗਿਛ ਵਿੱਚ ਉਕਤ ਨੌਜਵਾਨਾਂ ਵਲੋਂ ਖੁਲਾਸਾ ਕੀਤਾ ਗਿਆ ਕਿ ਉਹ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਕੋਲੋਂ ਹੈਰੋਇਨ ਲਿਆ ਕੇ ਬਟਾਲਾ ਵਿਖੇ ਇਕ ਸਮਗਲਰ ਨੂੰ ਸਪਲਾਈ ਕਰਦੇ ਆ ਰਹੇ ਸਨ। ਇਸ ਤੋਂ ਇਲਾਵਾ ਉਕਤ ਕਥਿਤ ਦੋਸ਼ੀਆਂ ਨੇ ਇਹ ਵੀ ਮੰਨਿਆ ਹੈ ਕਿ ਉਹ ਅਭਿਮਨਊ ਗੁਪਤਾ ਉਰਫ ਮਨੂੰ ਪੁੱਤਰ ਅਭਿਸ਼ੇਕ ਗੁਪਤਾ ਅਤੇ ਸੁਖਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਰਣਜੀਤ ਸਿੰਘ, ਜੋ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਤੋਂ ਹੈਰੋਇਨ ਲੈਂਦੇ ਸਨ।
ਪੜ੍ਹੋ ਇਹ ਵੀ ਖਬਰ - ਨਾਜਾਇਜ਼ ਸਬੰਧਾਂ ਤੋਂ ਖਫ਼ਾ ਪਤੀ ਨੇ ਪਤਨੀ ਤੇ ਉਸਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਜੰਗਲ ’ਚ ਸੁੱਟੀਆਂ ਲਾਸ਼ਾਂ
ਦੋਵਾਂ ਦੋਸ਼ੀਆਂ ਜੇ ਨਾਂ ਵੀ ਉਕਤ ਮੁਕੱਦਮੇ ਵਿੱਚ ਨਾਮਜ਼ਦ ਕਰਦਿਆਂ ਇਨ੍ਹਾਂ ਕੋਲੋਂ 256 ਗ੍ਰਾਮ ਹੈਰੋਇਨ ਅਤੇ ਇਕ ਬਜਾਜ ਡਿਸਕਵਰ ਮੋਟਰਸਾਈਕਲ ਨੰ.ਪੀ.ਬੀ.02 ਐੈਕਸ 3452 ਦੀ ਬਰਾਮਦਗੀ ਹੋਈ ਹੈ, ਜਦਕਿ ਨੌਜਵਾਨ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰ ਅਜੈ ਬਾਕੀ ਹੈ।ਡੀ.ਐੱਸ.ਪੀ.ਡੀ. ਸਿੱਧੂ ਨੇ ਅੱਗੇ ਦੱਸਿਆ ਕਿ ਇਸੇ ਦੌਰਾਨ ਸੀ.ਆਈ.ਏ ਸਟਾਫ ਬਟਾਲਾ ਦੇ ਇੰਚਾਰਜ ਦਲਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਘੁਮਾਣ ਅਤੇ ਬਟਾਲਾ ਦੇ ਏਰੀਆ ਵਿੱਚ ਸਪਲਾਈ ਕਰਨ ਵਾਲੇ ਗਿਰੋਹ ਦੇ ਮੈਂਬਰ ਗਗਨਦੀਪ ਸਿੰਘ ਪੁੱਤਰ ਹਰਦੀਪ ਸਿੰਘ ਕੋਲੋਂ 40 ਪੇਟੀ ਨਾਜਾਇਜ਼ ਅੰਗਰੇਜ਼ੀ ਸ਼ਰਾਬ ਫਾਰ ਸੇਲ ਇਨ ਚੰਡੀਗੜ੍ਹ ਸਮੇਤ ਸਵਿਫਟ ਗੱਡੀ ਨੰ.ਪੀ.ਬੀ.05ਏ.ਕੇ.2540 ਬਰਾਮਦ ਕੀਤੀ ਹੈ।
ਪੜ੍ਹੋ ਇਹ ਵੀ ਖਬਰ - ਭਰਾਵਾਂ 'ਚ ਹੋਏ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ
ਸਰਬਜੀਤ ਸਿੰਘ ਉਰਫ ਸਾਬਾ ਪੁੱਤਰ ਬਲਕਾਰ ਸਿੰਘ ਵਾਸੀ ਦਕੋਹਾ ਨੂੰ 7 ਪੇਟੀਆਂ ਅੰਗਰੇਜ਼ੀ ਸ਼ਰਾਬ ਫਾਰ ਸੇਲ ਇੰਨ ਚੰਡੀਗੜ੍ਹ ਤੇ ਇਨੋਵਾ ਗੱਡੀ ਨੰ.ਪੀ.ਬੀ.08ਡੀ.ਜੀ.8334 ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਮਨਪ੍ਰੀਤ ਸਿੰਘ ਉਰਫ ਮੰਨੂੰ ਪੁੱਤਰ ਕੁਲਦੀਪ ਸਿੰਘ ਵਾਸੀ ਰਾਜਪੁਰਾ, ਪੱਤੀ ਬੁਤਾਲਾ ਥਾਣਾ ਬਿਆਸ ਜੋ ਮੌਕੇ ਤੋਂ ਫਰਾਰ ਹੋ ਗਿਆ, ਕੋਲੋਂ 40 ਪੇਟੀਆਂ ਅੰਗਰੇਜ਼ੀ ਸ਼ਰਾਬ ਤੇ ਇਕ ਗੱਡੀ ਵਰਨਾ ਨੰ.ਪੀ.ਬੀ.08ਬੀ.ਯੂ.0086 ਬਰਾਮਦ ਕੀਤੀ ਹੈ। ਡੀ.ਐੱਸ.ਪੀ ਨੇ ਦੱਸਿਆ ਕਿ ਉਕਤ ਸਾਰੇ ਚੰਡੀਗੜ੍ਹ ਤੋਂ ਅੰਗਰੇਜ਼ੀ ਸ਼ਰਾਬ ਲਿਆ ਕੇ ਬਟਾਲਾ ਵਿੱਚ ਵੇਚਣ ਦਾ ਕੰਮ ਕਰਦੇ ਸਨ।
ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ
ਜਲੰਧਰ: ਮਰੀਜ਼ ਦੀ ਮੌਤ ਹੋਣ ’ਤੇ ਪਰਿਵਾਰ ਵਾਲਿਆਂ ਦਾ ਹਸਪਤਾਲ ’ਚ ਹੰਗਾਮਾ, ਲਾਏ ਗੰਭੀਰ ਦੋਸ਼
NEXT STORY