ਮੋਹਾਲੀ,(ਕੁਲਦੀਪ) : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਵਲੋਂ ਦੋ ਔਰਤਾਂ ਸਮੇਤ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਕਿਲੋਗ੍ਰਾਮ 200 ਗ੍ਰਾਮ ਹੈਰੋਇਨ ਤੇ ਦੋ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੇਵਲ ਕ੍ਰਿਸ਼ਣ ਨਿਵਾਸੀ ਮੋਗਾ, ਪੂਨਮ ਰਾਣੀ ਨਿਵਾਸੀ ਲੁਧਿਆਣਾ ਤੇ ਪਾਇਲ ਨਿਵਾਸੀ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ 'ਚ ਮਹਿਲਾ ਪਾਇਲ ਦਾ ਪਤੀ ਸੰਜੀਵ ਕੁਮਾਰ ਉਰਫ ਸੰਨੀ ਫਰਾਰ ਦੱਸਿਆ ਜਾਂਦਾ ਹੈ।
ਉਨ੍ਹਾਂ ਨੂੰ ਐੱਸ. ਟੀ. ਐੱਫ. ਦੀ ਲੁਧਿਆਣਾ ਦੀ ਟੀਮ ਨੇ ਗ੍ਰਿਫਤਾਰ ਕੀਤਾ ਸੀ ਤੇ ਮੁਲਜ਼ਮਾਂ ਖਿਲਾਫ ਮੋਹਾਲੀ ਸਥਿਤ ਐੱਸ. ਟੀ. ਐੱਫ. ਪੁਲਸ ਸਟੇਸ਼ਨ 'ਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ।
ਜਾਣਕਾਰੀ ਮੁਤਾਬਕ ਐੱਸ. ਟੀ. ਐੱਫ. ਨੇ ਗਿੱਲ ਰੋਡ ਲੁਧਿਆਣਾ 'ਤੇ ਨਾਕਾਬੰਦੀ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਪਾਇਲ ਤੇ ਉਸ ਦਾ ਪਤੀ ਸੰਜੀਵ ਕੁਮਾਰ ਉਰਫ ਸੰਨੀ ਆਪਣੇ ਹੋਰ ਸਾਥੀਆਂ ਸਮੇਤ ਨਸ਼ਿਆਂ ਦੀ ਸਮੱਗਲਿੰਗ ਕਰਦੇ ਹਨ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਸੰਜੀਵ ਕੁਮਾਰ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਅਦਾਲਤ ਨੇ ਤਿੰਨਾਂ ਨੂੰ ਦੋ ਦਿਨਾ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ । ਪੁਲਸ ਹੁਣ ਚੌਥੇ ਮੁਲਜ਼ਮ ਸੰਜੀਵ ਕੁਮਾਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਤੇ ਮੁਲਜ਼ਮਾਂ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਹੈਰੋਇਨ ਕਿਥੋਂ ਖਰੀਦ ਕੇ ਲਿਆਂਦੇ ਸਨ।
ਅੰਗਰੇਜ਼ੀ 'ਚ ਸਹੁੰ ਚੁੱਕਣ ਵਾਲੀ ਬੀਬਾ ਬਾਦਲ ਨੇ ਪੰਜਾਬੀਆਂ ਨਾਲ ਕੀਤੀ ਗੱਦਾਰੀ : ਬੈਂਸ
NEXT STORY