ਵੈਰੋਵਾਲ, (ਗਿੱਲ)- ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਵੈਰੋਵਾਲ ਦੀ ਪੁਲਸ ਵੱਲੋਂ ਐੱਸ.ਐੱਚ.ਓ. ਉਪਕਾਰ ਸਿੰਘ ਦੀ ਅਗਵਾਈ ’ਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਪਿੰਡ ਸੰਘਰਕੋਟ ਬੱਸ ਸਟੈਂਡ ਦੇ ਨੇੜਿਓ ਇਕ ਵਿਅਕਤੀ ਦੀ ਸ਼ੱਕ ਦੇ ਅਾਧਾਰ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੀ ਪਹਿਚਾਣ ਹਰਿੰਦਰ ਸਿੰਘ ਪੁੱਤਰ ਦਲੀਪ ਸਿੰÎਘ ਵਾਸੀ ਪਿੰਡ ਸੰਘਰਕੋਟ ਵਜੋਂ ਹੋਈ ਹੈ। ਇਸ ਮੌਕੇ ਏ.ਐੱਸ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਦਾਲਤ ’ਚ ਪੇਸ਼ ਕਰ ਦਿੱਤਾ ਗਿਐ।
ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਦੋਸ਼ੀ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ
NEXT STORY