ਬਟਾਲਾ, (ਸੈਂਡੀ)- ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ 5 ਵਿਅਕਤੀਆਂ ਕੋਲੋਂ ਹੈਰੋਇਨ ਤੇ ਸ਼ਰਾਬ ਬਰਾਮਦ ਕੀਤੀ ਹੈ।ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ. ਅਮੋਲਕਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਸੂਆ ਮਿਰਜਾਜਾਨ ਵਿਖੇ ਨਾਕਾਬੰਦੀ ਦੌਰਾਨ ਸਰਵਣ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਸਿਮਰਨਜੀਤ ਸਿਘ ਪੁੱਤਰ ਬਾਵਾ ਸਿੰਘ ਵਾਸੀਅਨ ਉਗਰੇਵਾਲ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।®ਇਸੇ ਤਰ੍ਹਾਂ, ਗੁਪਤ ਸੂਚਨਾ ’ਤੇ ਹਰਭਜਨ ਲਾਲ ਪੁੱਤਰ ਬਿਹਾਰੀ ਲਾਲ ਵਾਸੀ ਸ਼ਾਮਪੁਰਾ ਨੂੰ 40 ਬੋਤਲਾਂ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਵਿਅਕਤੀਆਂ ਖਿਲਾਫ਼ ਥਾਣਾ ਕਿਲਾ ਲਾਲ ਸਿੰਘ ਵਿਖੇ ਕੇਸ ਦਰਜ ਕਰ ਲਿਆ ਹੈ।
ਬਟਾਲਾ, (ਬੇਰੀ)-ਥਾਣਾ ਘਣੀਏ-ਕੇ-ਬਾਂਗਰ ਦੇ ਏ. ਐੱਸ. ਆਈ. ਰਛਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਖਹਿਰਾਂ ਕਲਾਂ ਨੂੰ 6 ਗ੍ਰਾਮ 500 ਮਿਲੀਗ੍ਰਾਮ ਅਤੇ ਏ. ਐੱਸ. ਆਈ. ਸੰਤੋਖ ਸਿੰਘ ਨੇ ਪੁਲਸ ਪਾਰਟੀ ਸਮੇਤ ਜਗਤਾਰ ਸਿੰਘ ਵਾਸੀ ਮਾਨ ਸੈਂਡਵਾਲ ਨੂੰ 5 ਗ੍ਰਾਮ 500 ਮਿਲੀਗ੍ਰਾਮ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਦੋਵਾਂ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
ਪੁਲਸ ਨੇ ਭਾਰੀ ਮਾਤਰਾ ’ਚ ਲਾਹਣ ਤੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ
NEXT STORY