ਲੁਧਿਆਣਾ (ਗੌਤਮ) : ਲੁਧਿਆਣਾ ਦੇ ਸਿਵਲ ਸਿਟੀ ਮੇਨ ਰੋਡ 'ਤੇ ਪੁਲਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਪਿੱਜ਼ਾ ਦੀ ਦੁਕਾਨ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬੁੱਧਵਾਰ ਬਾਅਦ ਦੁਪਹਿਰ ਐੱਸ.ਟੀ.ਐੱਫ (STF) ਮੋਹਾਲੀ ਅਤੇ ਪੁਲਸ ਚੌਕੀ ਜਗਤਪੁਰੀ ਦੀਆਂ ਟੀਮਾਂ ਨੇ ਸਾਂਝੇ ਤੌਰ 'ਤੇ ਇਸ ਮੁਹਿੰਮ ਨੂੰ ਅੰਜਾਮ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਦੁਕਾਨ ਤੋਂ ਕਰੀਬ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਦੀਆਂ ਵੱਖ-ਵੱਖ ਟੀਮਾਂ ਨੇ ਇਲਾਕੇ ਦੀ ਇੱਕ ਪੀਜ਼ਾ ਵੇਚਣ ਵਾਲੀ ਦੁਕਾਨ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਕਾਰਵਾਈ ਦੌਰਾਨ ਦੁਕਾਨ ਦੇ ਮਾਲਕ ਨੂੰ ਹਿਰਾਸਤ 'ਚ ਲੈ ਲਿਆ।
ਇਸ ਛਾਪੇਮਾਰੀ ਦੌਰਾਨ ਕਰੀਬ 40 ਪੁਲਸ ਮੁਲਾਜ਼ਮ ਮੌਜੂਦ ਸਨ। ਪੁਲਸ ਵੱਲੋਂ ਦੁਕਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਪੁਲਸ ਦੀ ਕਾਰਵਾਈ ਜਾਰੀ ਸੀ। ਪੁਲਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਮੁਲਜ਼ਮ ਨਸ਼ੇ ਦੀ ਇਹ ਖੇਪ ਕਿੱਥੋਂ ਲਿਆਇਆ ਸੀ ਅਤੇ ਕਿਹੜੇ-ਕਿਹੜੇ ਲੋਕਾਂ ਨੂੰ ਸਪਲਾਈ ਕਰਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ ਸਾਮਾਨ ਵੀ ਬਰਾਮਦ
NEXT STORY