ਲੁਧਿਆਣਾ,(ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ 5 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਅੱਜ ਐਸ. ਟੀ. ਐਫ. ਦੇ ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਫੁਲਾਵਾਲ ਚੌਕ ਦੇ ਕਰੀਬ ਇਕ ਨਸ਼ਾ ਤਸਕਰ ਹੈਰੋਇਨ ਦੀ ਵੱਡੀ ਖੇਪ ਲੈ ਕੇ ਐਕਟਿਵਾ 'ਤੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ। ਜਿਸ ਦੌਰਾਨ ਸਖ਼ਤ ਕਾਰਵਾਈ ਕਰਦੇ ਹੋਏ ਐਸ. ਟੀ. ਐਫ. ਦੀ ਟੀਮ ਨੇ ਸਪੈਸ਼ਲ ਨਾਕਾਬੰਦੀ ਕੀਤੀ ਤੇ ਸਾਹਮਣੇ ਤੋਂ ਐਕਟਿਵਾ 'ਤੇ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਚੈਕਿੰਗ ਲਈ ਰੋਕਿਆ ਗਿਆ, ਜਦ ਪੁਲਸ ਨੇ ਉਕਤ ਵਿਅਕਤੀ ਦੀ ਐਕਟਿਵਾ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਇਕ ਕਿਲੋਂ 40 ਗ੍ਰਾਮ ਹੈਰੋਇਨ, ਯੂ. ਐਸ. ਡਾਲਰ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਸ ਨੇ ਤੁਰੰਤ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਦੀ ਪਛਾਣ ਯਾਦਵਿੰਦਰ ਸਿੰਘ ਯਾਦ (30) ਪੁੱਤਰ ਤੇਜ਼ਪਾਲ ਸਿੰਘ ਵਾਸੀ ਕੁਲਾ ਰੋਡ ਪੱਟੀ ਤਰਨਤਾਰਨ ਹਾਲ ਵਾਸੀ ਫਿਰੋਜ਼ਪੁਰ ਸਗੁੰਧ ਬਿਹਾਰ ਫੁਲਾਵਾਲ ਚੌਂਕ ਲੁਧਿਆਣਾ ਦੇ ਰੂਪ 'ਚ ਕੀਤੀ। ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮੋਹਾਲੀ ਐਸ. ਟੀ. ਐਫ. ਪੁਲਸ ਸਟੇਸ਼ਨ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜੇਲ ਅੰਦਰ ਕੈਦੀ ਕਰਨਗੇ ਆਰਗੈਨਿਕ ਸਬਜ਼ੀਆਂ ਦੀ ਪੈਦਾਵਾਰ
NEXT STORY