ਝਬਾਲ/ਤਰਨਤਾਰਨ,(ਨਰਿੰਦਰ,ਵਾਲੀਆ): ਥਾਣਾ ਝਬਾਲ ਤੇ ਸਰਾਏ ਅਮਾਨਤ ਖਾਂ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਭਾਰੀ ਮਾਤਰਾ 'ਚ ਹੈਰੋਇਨ ਤੇ ਵੱਡੀ ਗਿਣਤੀ 'ਚ ਜਾਅਲੀ ਕਰੰਸੀ ਰੱਖਣ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਬਘਿਆੜੀ ਪੁਲ ਸੂਆ 'ਤੇ ਨਾਕਾ ਲਗਾ ਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਕਿ ਬਿਨਾਂ ਨੰਬਰ ਸਪਲੈਂਡਰ ਮੋਟਰਸਾਈਕਲ 'ਤੇ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹੈਰੋਇਨ ਤੇ ਜਾਅਲੀ ਕਰੰਸੀ ਬਰਾਮਦ ਹੋਈ। ਪੁੱਛਗਿੱਛ ਕਰਨ 'ਤੇ ਦੋਵੇਂ ਨੌਜਵਾਨਾਂ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਅਮੀਸ਼ਾਹ ਤੇ ਸ਼ਮਸ਼ੇਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਡਲੀਰੀ ਵਜੋਂ ਹੋਈ। ਇਨ੍ਹਾਂ ਕੋਲੋਂ ਫੜੀ ਗਈ ਹੈਰੋਇਨ ਜਿਸ ਦਾ ਵਜ਼ਨ 310 ਗ੍ਰਾਮ ਹੋਇਆ ਤੇ ਜਾਅਲੀ ਕਰੰਸੀ 17.40 ਲੱਖ ਰੁਪਏ ਫੜੀ ਗਈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਐੱਸ. ਆਈ. ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਕਸੇਲ ਟੀ ਪੁਆਇੰਟ ਭਕਨਾ ਵਿਖੇ ਲਾਏ ਨਾਕੇ 'ਤੇ ਇਕ ਨੌਜਵਾਨ ਨੂੰ ਸ਼ੱਕ ਪੈਣ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਮਹੇਸ਼ ਸਿੰਘ ਉਰਫ਼ ਮੇਸ਼ੀ ਪੁੱਤਰ ਬੀਰ ਸਿੰਘ ਵਾਸੀ ਤਾਜੇਚੱਕ ਵਜੋਂ ਹੋਈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਪੌਣੇ ਤਿੰਨ ਲੱਖ ਰੁਪਏ ਬਣਦੀ ਹੈ। ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅਮਰੀਕ ਸਿੱਧੂ ਬਣੇ P.A.D.B. ਦੇ ਚੇਅਰਮੈਨ
NEXT STORY