ਤਰਨਤਾਰਨ (ਰਾਜੂ)- ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਰਾਜੋਕੇ ਦੇ ਖੇਤਾਂ ਵਿਚੋਂ ਇਕ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਅਨਾਥ ਤੇ ਬੇਸਹਾਰਾ ਬੱਚਿਆਂ ਦੇ ਚਿਲਡਰਨ ਹੋਮ ਦੀ ਰਜਿਸਟ੍ਰੇਸ਼ਨ ਕਰਨਾ ਲਾਜ਼ਮੀ, 15 ਦਸੰਬਰ ਆਖਰੀ ਤਰੀਖ
ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਰਾਜੋਕੇ ਵਿਖੇ ਖੇਤ ਨਜ਼ਦੀਕ ਕੱਚੇ ਰਸਤੇ ਉੱਤੇ ਇਕ ਪੀਲੇ ਰੰਗ ਦਾ ਪੈਕੇਟ ਅਤੇ ਡਰੋਨ ਡਿੱਗਾ ਪਿਆ ਹੈ। ਜਿਸ ’ਤੇ ਉਹ ਤੁਰੰਤ ਮੌਕੇ ’ਤੇ ਪੁੱਜੇ ਅਤੇ ਤਾਂ ਇਕ ਟੁੱਟਾ ਹੋਇਆ ਡਰੋਨ ਅਤੇ ਪੀਲੇ ਰੰਗ ਦਾ ਪੈਕੇਟ ਮਿਲਿਆ। ਜਿਸ ਵਿਚੋਂ 248 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, 2, 3, 4 ਤੇ 5 ਨੂੰ ਕਈ ਜ਼ਿਲ੍ਹਿਆਂ 'ਚ...
ਪੰਜਾਬ 'ਚ ਵੱਡੇ ਭੂਚਾਲ ਦਾ ਖ਼ਤਰਾ! ਕੰਬ ਜਾਣਗੇ ਚੰਡੀਗੜ੍ਹ, ਅੰਮ੍ਰਿਤਸਰ, ਜਲੰਧਰ ਸਣੇ ਇਹ ਇਲਾਕੇ
NEXT STORY