ਸੰਗਰੂਰ, (ਵਿਵੇਕ ਸਿੰਧਵਾਨੀ,ਯਾਦਵਿੰਦਰ)- ਐੱਸ.ਟੀ.ਐੱਫ ਸੰਗਰੂਰ ਵਲੋਂ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਮਨਜੀਤ ਸਿੰਘ ਬਰਾਡ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ.ਟੀ.ਐੱਫ. ਟੀਮ ਸੰਗਰੂਰ ਦੇ ਹੌਲਦਾਰ ਬਲਵਿੰਦਰ ਸਿੰਘ, ਹੌਲਦਾਰ ਸੁਖਵੀਰ ਸਿੰਘ, ਹੌਲਦਾਰ ਇਕਬਾਲ ਸਿੰਘ ਅਤੇ ਥਾਣਾ ਅਮਰਗਡ਼੍ਹ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨਾਲ ਸ਼ਾਮਲ ਪੁਲਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿਚ ਪਿੰਡ ਝੂੰਦਾ ਅਤੇ ਪਿੰਡ ਰਾਮਪੁਰ ਕਰਾਸਿੰਗ ਪਰ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਵਿਅਕਤੀ ਪਿੰਡ ਅਲੀਪੁਰ ਸਾਇਡ ਵੱਲੋਂ ਮੋਟਰਸਾਈਕਲ ’ਤੇ ਅਮਰਗਡ਼੍ਹ ਸਾਇਡ ਵੱਲ ਆ ਰਿਹਾ ਸੀ, ਜਿਸਨੂੰ ਪੁਲਸ ਪਾਰਟੀ ਨੇ ਰੋਕ ਕੇ ਮੋਟਰਸਾਈਕਲ ਦੇ ਕਾਗਜ਼ ਚੈੱਕ ਕਰਵਾਉਣ ਲਈ ਕਿਹਾ ਤਾਂ ਜਦੋਂ ਮੋਟਰਸਾਈਕਲ ਸਵਾਰ ਵਿਅਕਤੀ ਆਪਣੇ ਮੋਟਰਸਾਈਕਲ ਦੀ ਡਿੱਗੀ ਖੋਲ ਕੇ ਕਾਗਜ਼ ਕੱਢਣ ਲੱਗਾ ਤਾਂ ਡਿੱਗੀ ’ਚੋਂ ਇੱਕ ਮੋਮੀ ਕਾਗਜ ਦੀ ਲਿਫਾਫਾ ਥੱਲੇ ਡਿੱਗ ਪਿਆ ਤਾਂ ਉਹ ਵਿਅਕਤੀ ਘਬਰਾ ਕੇ ਮੌਕਾ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਜਿਸਨੂੰ ਪੁਲਸ ਪਾਰਟੀ ਨੇ ਕਾਬੂ ਕੀਤਾ। ਮੋਮੀ ਕਾਗਜ਼ ਦੀ ਲਿਫਾਫਾ ਚੈਕ ਕਰਨ ਪਰ ਉਸ ’ਚੋਂ 20 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਈ। ਦੋਸ਼ੀ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਵਾਸੀ ਛੱਜਾ ਪੱਤੀ ਚੌਦਾ ਥਾਣਾ ਅਮਰਗਡ਼ ਜ਼ਿਲਾ ਸੰਗਰੂਰ ਵਜੋਂ ਹੋਈ ਹੈ। ਦੋਸ਼ੀ ਨੂੰ ਸਮੇਤ ਮੋਟਰਸਾਈਕਲ ਗ੍ਰਿਫਤਾਰ ਕਰਕੇ ਉਸ ਵਿਰੁੱਧ ਥਾਣਾ ਅਮਰਗਡ਼ ਵਿਖੇ ਕੇਸ ਦਰਜ ਕੀਤਾ ਗਿਆ। ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਇਸ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।
ਪਿਤਾ ਬੱਚੀ ਸਮੇਤ ਕੋਠੇ ਤੋਂ ਡਿੱਗਿਆ,ਬੱਚੀ ਦੀ ਮੌਤ
NEXT STORY