ਨਵਾਂਸ਼ਹਿਰ ( ਮਨੋਰੰਜਨ ) : ਸੀ. ਆਈ. ਏ. ਸਟਾਫ ਨਵਾਂਸ਼ਹਿਰ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਪੁਲਸ ਨੇ ਦੋਸ਼ੀ ਖਿਲਾਫ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਪੁਲਸ ਪਾਰਟੀ ਪਿੰਡ ਕਲੇਰਾ ਤੋਂ ਬੀਸਲਾ ਵੱਲ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਇਕ ਪੈਦਲ ਆਉਂਦੇ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਾਲਾਸ਼ੀ ਲਈ ਗਈ ਤਾਂ ਉਸ ਤੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ । ਜਗੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਆਰੋਪੀ ਦੀ ਪਛਾਣ ਹਰਜਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਪੁਲਸ ਮੁਤਾਬਕ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮਲੇਰਕੋਟਲਾ ਬੇਅਦਬੀ ਮਾਮਲਾ: ਆਪ ਵਿਧਾਇਕ ਨਰੇਸ਼ ਯਾਦਵ ਦੇ ਘਰ ਪੰਜਾਬ ਪੁਲਸ ਦਾ ਛਾਪਾ
NEXT STORY