ਅਬੋਹਰ (ਸੁਨੀਲ)— ਥਾਣਾ ਸਿਟੀ 1 ਦੀ ਪੁਲਸ ਨੇ 2 ਲੋਕਾਂ ਨੂੰ ਸਮੈਕ ਅਤੇ ਹੈਰੋਇਨ ਸਣੇ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ 1 ਦੇ ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਬੀਤੀ ਸ਼ਾਮ ਪੁਲਸ ਪਾਰਟੀ ਸਣੇ ਦਾਣਾ ਮੰਡੀ ਦੇ ਨੇੜੇ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 80 ਗ੍ਰਾਮ ਸਮੈਕ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਬਲਦੇਵ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਦਸ਼ਮੇਸ਼ ਨਗਰ ਗਲੀ ਨੰਬਰ 1 ਦੇ ਰੂਪ ਵਿੱਚ ਹੋਈ ਹੈ।
ਦੂਜੇ ਪਾਸੇ ਸਬ ਇੰਸਪੈਕਟਰ ਰਾਜਿੰਦਰ ਕੁਮਾਰ ਨੇ ਬੀਤੀ ਸ਼ਾਮ ਪੱਕਾ ਸੀਡਫਾਰਮ ਦੇ ਟੀ-ਪਵਾਇਟ ਦੇ ਕੋਲ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 260 ਗ੍ਰਾਮ ਹੈਰੋਈਨ ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਬਿੱਟੂ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਪੰਜਪੀਰ ਨਗਰ ਗਲੀ ਨੰਬਰ 5 ਹਾਲ ਆਬਾਦ ਡਬਵਾਲੀ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ।
ਰਣਜੀਤ ਸਾਗਰ ਡੈਮ ਦੀ ਝੀਲ ਵਿਚ ਵਾਪਰੀ ਅਨੋਖੀ ਘਟਨਾ, ਨਜ਼ਾਰਾ ਦੇਖ ਹੈਰਾਨ ਰਹਿ ਗਏ ਲੋਕ
NEXT STORY