ਅੰਮ੍ਰਿਤਸਰ (ਸੰਜੀਵ) : ਸਰਹੱਦ ਪਾਰ ਪਾਕਿਸਤਾਨ ਤੋਂ ਭਾਰਤੀ ਸਰਹੱਦ ’ਚ ਡਰੋਨ ਰਾਹੀਂ ਸੁੱਟੇ ਗਏ ਹੈਰੋਇਨ ਦੇ 10 ਪੈਕੇਟ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ’ਚ 10 ਕਿੱਲੋ 462 ਗ੍ਰਾਮ ਹੈਰੋਇਨ ਸੀ। ਅੰਤਰਰਾਸ਼ਟਰੀ ਬਾਜ਼ਾਰ ’ਚ ਇਸ ਦੀ ਕੀਮਤ ਲਗਭਗ 73 ਕਰੋੜ ਰੁਪਏ ਦੱਸੀ ਜਾਂਦੀ ਹੈ। ਫਿਲਹਾਲ ਮਾਮਲੇ ’ਚ ਖ਼ਤਰਨਾਕ ਹੈਰੋਇਨ ਸਮੱਗਲਰ ਰਾਜਾ, ਗੌਰਾ ਅਤੇ ਅਮਰਿੰਦਰ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਦਕਿ ਤਿੰਨੋਂ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸਬ-ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੂਫ਼ੀਆਂ ਤੋਂ ਸੁਲਤਾਨ ਮਾਹਲ ਰੋਡ ’ਤੇ ਖੇਤਾਂ ’ਚ ਬਣੇ ਮੋਟਰ ਦੇ ਕਮਰੇ ’ਚ ਭਾਰੀ ਮਾਤਰਾ ’ਚ ਹੈਰੋਇਨ ਛੁਪਾਈ ਗਈ ਹੈ। ਇਸ ’ਤੇ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਮੌਕੇ ਤੋਂ ਇਕ ਮੋਟਰਸਾਈਕਲ ਪੀ. ਬੀ. 02 ਐਫ਼. ਈ. 5752 ਬਰਾਮਦ ਕੀਤਾ ਗਿਆ। ਤਲਾਸ਼ੀ ਦੌਰਾਨ ਡਰੋਨ ਰਾਹੀਂ ਸੁੱਟੀ ਗਈ 10 ਕਿੱਲੋ 462 ਗ੍ਰਾਮ ਹੈਰੋਇਨ ਬਰਾਮਦ ਹੋਈ ਜੋ 10 ਪੈਕਟਾਂ ’ਚ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ: ਧਾਮੀ
NEXT STORY