ਜਲੰਧਰ, (ਰਮਨ, ਮਾਹੀ)- ਥਾਣਾ ਮਕਸੂਦਾਂ ਦੀ ਪੁਲਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਤੇ 53,500 ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਸਾਬੀ ਪੁੱਤਰ ਸਤਵੰਤ ਸਿੰਘ ਵਾਸੀ ਕਮਲ ਪਾਰਕ ਨੇੜੇ ਅਮਨ ਨਗਰ ਜਿਸ ਤੋਂ 3 ਗ੍ਰਾਮ ਹੈਰੋਇਨ ਤੇ ਗੁਰਦੀਪ ਸਿੰਘ ਉਰਫ ਦੀਪ ਪੁੱਤਰ ਨਰਿੰਦਰ ਸਿੰਘ ਵਾਸੀ ਬਾਬਾ ਦੀਪ ਨਗਰ ਵਜੋਂ ਹੋਈ ਹੈ ਜਿਸ ਤੋਂ 3 ਗ੍ਰਾਮ ਹੈਰੋਇਨ ਅਤੇ 53,500 ਰੁਪਏ ਬਰਾਮਦ ਕੀਤੇ ਹਨ। ਪੁਲਸ ਨੇ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਰਘੁਨਾਥ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸਮੇਤ ਜੀ. ਟੀ. ਰੋਡ ਲਿੱਦੜਾਂ ਪੁਲ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ 2 ਵਿਅਕਤੀਆਂ ਨੂੰ ਪੁਲ ਦੇ ਕੋਲ ਆਉਂਦੇ ਦੇਖਿਆ ਤਾਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਸ ਦੇ ਇਸ਼ਾਰਾ ਕਰਦੇ ਹੀ ਉਹ ਦੋਵੇਂ ਘਬਰਾ ਗਏ ਅਤੇ ਪਿੱਛੇ ਭੱਜਣ ਲੱਗੇ। ਪੁਲਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਗੁਰਪ੍ਰੀਤ ਤੋਂ 3 ਗ੍ਰਾਮ ਹੈਰੋਇਨ ਤੇ ਗੁਰਦੀਪ ਸਿੰਘ ਤੋਂ 3 ਗ੍ਰਾਮ ਹੈਰੋਇਨ ਅਤੇ 53,500 ਰੁਪਏ ਨਕਦੀ ਬਰਾਮਦ ਹੋਈ।
ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਦੱਸਿਆ ਕਿ ਉਹ ਨਸ਼ਾ ਕਰਨ ਅਤੇ ਵੇਚਣ ਦਾ ਕੰਮ ਕਰਦੇ ਹਨ। ਉਕਤ ਹੈਰੋਇਨ ਇਨ੍ਹਾਂ ਨੇ ਗਗਨਦੀਪ ਸਿੰਘ ਵਾਸੀ ਗੋਬਿੰਦ ਨਗਰ ਜਲੰਧਰ ਤੋਂ ਖਰੀਦੀ ਸੀ ਜੋ ਸਸਤੇ ਭਾਅ ਖਰੀਦ ਕੇ ਮਹਿੰਗੇ ਰੇਟ 'ਤੇ ਵੇਚਦੇ ਸਨ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਹੈਰੋਇਨ ਵੇਚਣ ਵਾਲੇ ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਕੇ ਹੋਰ ਵੀ ਖੁਲਾਸੇ ਹੋ ਸਕਦੇ ਹਨ।
ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਭੋਂਤੂ ਗੈਂਗ ਦੇ 2 ਮੈਂਬਰ ਗ੍ਰਿਫਤਾਰ
NEXT STORY