ਅੰਮ੍ਰਿਤਸਰ (ਨੀਰਜ) : ਅੰਮ੍ਰਿਤਸਰ ਦੇ ਬੀ.ਓ.ਪੀ ਦਾਊ ਕੇ 'ਚ ਬੀ.ਐੱਸ.ਐੱਫ਼ ਵੱਲੋਂ ਭਾਰਤ-ਪਾਕਿਸਤਾਨ ਸਰਹੱਦ 'ਤੇ 5 ਕਿਲੋ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀ.ਓ.ਪੀ ਦਾਊ ਕੇ 'ਚ ਬੀ.ਐੱਸ.ਐੱਫ਼ ਦੀ ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੀ.ਓ.ਪੀ ਦਾਊ ਕੇ 'ਚ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਹ ਹੈਰੋਇਨ ਡਰੋਨ ਰਾਹੀਂ ਭੇਜੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ 'ਚ ਕੀਮਤ 25 ਕਰੋੜ ਰੁਪਏ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ਼ੱਕੀ ਹਾਲਤ 'ਚ ਪੁਲਸ ਮੁਲਾਜ਼ਮ ਦੀ ਸਫ਼ਾਰੀ ਗੱਡੀ 'ਚੋਂ ਮਿਲੀ ਲਾਸ਼, ਕੋਲ ਪਈ ਸੀ ਅਸਾਲਟ ਰਾਈਫ਼ਲ
ਜ਼ਿਕਰਯੋਗ ਹੈ ਕਿ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿ ਵੱਲੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ, ਹਥਿਆਰ ਆਦਿ ਬਰਾਮਦ ਹੁੰਦੇ ਰਹਿੰਦੇ ਹਨ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੇ ਦਿਨੀਂ ਭਾਰਤੀ ਸੀਮਾ ’ਚ ਦੋ ਵਾਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਵਾਪਸ ਭੇਜਿਆ ਦਿੱਤਾ ਸੀ।
ਇਹ ਵੀ ਪੜ੍ਹੋ- 70 ਲੋਕਾਂ ਨੂੰ ਠੱਗਣ ਵਾਲੇ ਏਜੰਟ ਨੂੰ ਕਾਬੂ ਕਰ ਥਾਣੇ ਲੈ ਕੇ ਗਏ ਨੌਜਵਾਨ, ਅੱਗਿਓਂ ਮਿਲਿਆ ਅਜੀਬ ਜਵਾਬ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬੀਬੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ : ਐਡਵੋਕੇਟ ਧਾਮੀ
NEXT STORY