ਅੰਮ੍ਰਿਤਸਰ : ਪੰਜਾਬ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਸਰਹੱਦ ਪਾਰੋਂ ਤਸਕਰੀ ਦੇ ਇਕ ਰੈਕਟ ਦਾ ਪਰਦਾਫ਼ਾਸ਼ ਕੀਤਾ ਗਿਆ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 105 ਕਿੱਲੋ ਹੈਰੋਇਨ, 31.93 ਕਿੱਲੋ ਕੈਫੀਨ ਐਨਹਾਈਡ੍ਰਸ, 17 ਕਿੱਲੋ ਡੀ. ਐੱਮ. ਆਰ. ਅਤੇ 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਕੱਟਾ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਸ਼ਹਿਰ 'ਚ ਮੰਡਰਾ ਰਿਹੈ ਇਸ ਬੀਮਾਰੀ ਦਾ ਖ਼ਤਰਾ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ
ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਵਲੋਂ ਐਕਸ ਹੈਂਡਲ 'ਤੇ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ 'ਚ ਝੋਨੇ ਦੀ ਲਿਫ਼ਟਿੰਗ ਨੇ ਫੜ੍ਹੀ ਰਫ਼ਤਾਰ
ਦਰਅਸਲ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜੋ ਦਰਸਾਉਂਦੀਆਂ ਹਨ ਕਿ ਨਸ਼ੀਲੇ ਪਦਾਰਤਾਂ ਦੀ ਤਸਕਰੀ ਪਾਣੀ ਦੇ ਰਸਤੇ ਰਾਹੀਂ ਕੀਤੀ ਜਾਂਦੀ ਸੀ। ਫਿਲਹਾਲ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੇ ਅਤੇ ਪਿਛਲੇ ਸਬੰਧ ਨੂੰ ਸਥਾਪਿਤ ਕਰਦਿਆਂ ਨਸ਼ਾ ਤਸਕਰੀ 'ਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਝੋਨੇ ਦੀ ਲਿਫ਼ਟਿੰਗ ਨੇ ਫੜ੍ਹੀ ਰਫ਼ਤਾਰ, ਜਾਣੋ 6 ਦਿਨਾਂ 'ਚ ਕਿੰਨਾ ਹੋਇਆ ਵਾਧਾ
NEXT STORY