ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਇਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5 ਕਿੱਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜ਼ਬਤ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
ਥਾਣਾ ਘਰਿੰਡਾ ਦੀ ਪੁਲਸ ਟੀਮ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਜਾਂਚ ਕਰ ਰਹੀ ਹੈ ਕਿ ਇਹ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿਹੜੇ-ਕਿਹੜੇ ਖੇਤਰਾਂ ਵਿੱਚ ਸਪਲਾਈ ਕੀਤਾ ਜਾਣਾ ਸੀ। ਜਾਂਚ ਦੌਰਾਨ ਪੁਲਸ ਇਸ ਗੈਰ-ਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ ਜਮ੍ਹਾ ਕਰਵਾਉਣ ਦੇ ਨਿਰਦੇਸ਼
NEXT STORY