ਬਟਾਲਾ/ਧਾਰੀਵਾਲ, (ਬੇਰੀ, ਖੋਸਲਾ, ਬਲਬੀਰ)- ਵੱਖ-ਵੱਖ ਥਾਣਿਆ ਦੀ ਪੁਲਸ ਨੇ ਹੈਰੋਇਨ ਅਤੇ ਨਸ਼ੇ ਵਾਲੇ ਪਦਾਰਥ ਸਮੇਤ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।ਥਾਣਾ ਧਾਰੀਵਾਲ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਗਦੀਸ਼ ਸਿੰਘ ਨੇ ਪੁਲਸ ਪਾਰਟੀ ਸਮੇਤ ਪੁਰਾਣਾ ਧਾਰੀਵਾਲ ਵਿਖੇ ਵਾਹਨਾਂ ਨੂੰ ਚੈੱਕ ਕਰਨ ਲਈ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਗੁਪਤਾ ਸੂਚਨਾ ਮਿਲੀ ਕਿ ਬਾਈਪਾਸ ਪੁੱਲ ਪਿੰਡ ਪੀਰ ਦੀ ਸੈਨ ਨੇਡ਼ੇ ਨਸ਼ਾ ਵੇਚਣ ਦਾ ਕਰੋਬਾਰ ਕਰਨ ਵਾਲੇ 2 ਨੌਜਵਾਨ ਗ੍ਰਾਹਕ ਦੇ ਇੰਤਜਾਰ ਵਿਚ ਖਡ਼ੇ ਹਨ ਅਤੇ ਜੇਕਰ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਉਕਤ ਨੌਜਵਾਨਾਂ ਨੂੰ ਨਸ਼ੇ ਵਾਲੇ ਪਦਾਰਥਾਂ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਜਿਸ ’ਤੇ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪੇਮਾਰੀ ਕੀਤੀ ਤਾਂ ਉੱਥੋਂ ਦੋਵਾਂ ਨੂੰ ਕਾਬੂ ਕਰ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਅਦਿਤਿਆ ਮਹਾਜਨ ਵਾਸੀ ਧਾਰੀਵਾਲ ਕੋਲੋਂ 10 ਗ੍ਰਾਮ ਹੈਰੋਇਨ ਅਤੇ 50 ਗ੍ਰਾਮ ਨਸ਼ੇ ਵਾਲਾ ਪਾਊਡਰ ਅਤੇ ਕੁਨਾਲ ਪੁੱਤਰ ਸੰਦੀਪ ਕੁਮਾਰ ਵਾਸੀ ਧਾਰੀਵਾਲ ਕੋਲੋਂ 4 ਗ੍ਰਾਮ ਹੈਰੋਇਨ ਤੇ 35 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਨੂੰ ਨਸ਼ੇ ਵਾਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਤਰ੍ਹਾਂ, ਥਾਣਾ ਘੁੰਮਣ ਕਲਾਂ ਦੇ ਸਹਾਇਕ ਇੰਸਪੈਕਟਰ ਸ਼ਾਮ ਸੁੰਦਰ ਜੋ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁੱਲੀ ਡਰੇਨ ਘੁੰਮਣ ਕਲਾਂ ਦੇ ਨਜ਼ਦੀਕ ਪਹੁੰਚੇ ਤਾਂ ਸ਼ੱਕ ਪੈਣ ’ਤੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਗ੍ਰਾਮ 11 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸਨੇ ਪੁੱਛਗਿਛ ਦੌਰਾਨ ਆਪਣੀ ਪਛਾਣ ਗੁਰਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਛੀਨਾ ਰੇਲਵਾਲਾ ਵਜੋਂ ਦੱਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗੁਰਜੀਤ ਸਿੰਘ ਨੂੰ ਨਸ਼ੇ ਵਾਲੇ ਪਦਾਰਥ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ।
ਜ਼ਿਲੇ ਦੀਅਾਂ ਸੜਕਾਂ ’ਤੇ ਦੌੜ ਰਹੇ ਹਨ 200 ਪੀਟਰ ਰੇਹੜੇ ਤੇ 500 ਜੁਗਾਡ਼ੂ ਵਾਹਨ
NEXT STORY