ਫ਼ਿਰੋਜ਼ਪੁਰ (ਕੁਮਾਰ): ਬੀ.ਐਸ.ਐਫ ਨੇ ਅੱਜ ਸਵੇਰੇ ਸੰਘਣੀ ਧੁੰਦ ਦੇ ਚਲਦੇ ਹੋਏ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ 3 ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਸੰਘਣੀ ਧੁੰਦ ਦੇ ਚਲਦੇ ਬੀ.ਐਸ.ਐਫ ਵੱਲੋਂ ਚੌਕਸੀ ਵਰਤਦੇ ਹੋਏ ਪਿੰਡ ਟੇਂਡੀ ਵਾਲਾ ਦੇ ਇਲਾਕੇ ਵਿਚ ਆਈ ਬੀ ਟਰੈਕ ਤੇ ਮਨੁੱਖੀ ਪੈਰਾਂ ਦੇ ਨਿਸ਼ਾਨ ਦੇਖੇ ਗਏ ਅਤੇ ਸ਼ੱਕ ਪੈਣ ਤੇ ਕਿਸ ਏਰੀਏ ਵਿਚ ਵਿਸ਼ੇਸ਼ ਰੂਪ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਉਨ੍ਹਾਂ ਨੂੰ ਪੀਲੇ ਰੰਗ ਦੀ ਟੇਪ ਨਾਲ ਲਪੇਟੇ 3 ਪੈਕੇਟ ਮਿਲੇ, ਜਿਸ 'ਚ 3 ਕਿੱਲੋ ਹੈਰੋਇਨ ਬਰਾਮਦ ਹੋਈ।
ਇਹ ਖ਼ਬਰ ਵੀ ਪੜ੍ਹੋ - ਪਠਾਨਕੋਟ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼
ਉਨ੍ਹਾਂ ਕਿਹਾ ਕਿ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਗਈ ਸੀ ਅਤੇ ਬੀ.ਐੱਸ.ਐੱਫ. ਦੀ ਚੌਕਸੀ ਨੇ ਇੱਕ ਵਾਰ ਫਿਰ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾਂਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਠਾਨਕੋਟ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼
NEXT STORY