ਤਪਾ ਮੰਡੀ (ਸ਼ਾਮ,ਗਰਗ, ਗੋਇਲ) : ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਆਜਾਦੀ ਦਿਵਸ ਅਤੇ ਜਨਮ ਅਸ਼ਟਮੀ ਦੇ ਮੱਦੇਨਜ਼ਰ ਦੋ ਥਾਣਿਆਂ ਦੀ ਪੁਲਸ ਨੇ ਦਿਨ ਚੜ੍ਹਦੇ ਹੀ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਅਧੂਰੇ ਕਾਗਜ਼ਾਤ ਵਾਲਿਆਂ ਦੇ ਚਲਾਨ ਵੀ ਕੱਟੇ। ਇਸ ਸੰਬੰਧੀ ਥਾਣਾ ਮੁੱਖੀ ਤਪਾ ਸਰੀਫ ਖਾਂ ਅਤੇ ਥਾਣਾ ਮੁੱਖੀ ਰੂੜੇਕੇ ਕਲਾਂ ਰੇਣੂ ਪਰੋਚਾ ਦੀ ਅਗਵਾਈ ‘ਚ ਪੁਲਸ ਪਾਰਟੀ ਨੇ ਐੱਸ.ਐੱਸ.ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ ਤਪਾ ਗੁਰਵਿੰਦਰ ਸਿੰਘ ਦੀ ਅਗਵਾਈ ‘ਚ ਆਜਾਦੀ ਦਿਵਸ ਅਤੇ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਦੇਖਦਿਆਂ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਸਾਡਾ ਮਕਸਦ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣਾ ਹੈ ਅਤੇ ਗਲਤ ਅਨਸਰਾਂ 'ਤੇ ਤਿੱਖੀ ਨਜ਼ਰ ਰੱਖਣਾ ਹੈ। ਉਨ੍ਹਾਂ ਗੱਡੀਆਂ 'ਚ ਬੈਠੇ ਲੋਕਾਂ ਦੇ ਪਹਿਚਾਣ ਪੱਤਰ, ਡਿੱਗੀ ਖੁਲਵਾ ਕੇ ਜਾਂਚ ਕੀਤੀ ਅਤੇ ਵਾਹਨਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ। ਜਿਨ੍ਹਾਂ ਵਾਹਨਾਂ ਦਾ ਕਾਗਜ਼ ਅਧੂਰੇ ਪਾਏ ਗਏ ਉਨ੍ਹਾਂ ਦੇ ਆਨਲਾਈਨ ਚਲਾਨ ਵੀ ਕੱਟੇ ਗਏ।
ਜਲੰਧਰ ਪੁਲਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਰਿਪੋਰਟ ਤਲਬ
NEXT STORY