ਜਲੰਧਰ (ਕੁੰਦਨ, ਪੰਕਜ)- ਜਲੰਧਰ ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸਰਗਰਮ ਕਦਮ ਚੁੱਕਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਹੋਰ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਮਿਲ ਕੇ ਜਲੰਧਰ ਭਰ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਹਨ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਧੇਰੇ ਚੌਕਸੀ ਬਣਾਈ ਰੱਖਣ ਲਈ 10 ਤੋਂ ਵੱਧ ਹਾਈਟੈੱਕ ਅਤੇ ਰਣਨੀਤਕ ਨਾਕੇ (ਚੈੱਕ ਪੁਆਇੰਟ) ਸਥਾਪਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਸ ਨਾਕਾਬੰਦੀ ਦਾ ਉਦੇਸ਼ ਕਾਨੂੰਨ ਅਤੇ ਵਿਵਸਥਾ ਨੂੰ ਲਾਗੂ ਕਰਨਾ, ਸ਼ੱਕੀ ਵਿਅਕਤੀਆਂ ਦੀ ਗਤੀਵਿਧੀ 'ਤੇ ਨਜ਼ਰ ਰੱਖਣਾ ਅਤੇ ਆਵਾਜਾਈ ਨੂੰ ਨਿਯਮਤ ਕਰਨਾ ਹੈ। ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਇਨ੍ਹਾਂ ਨਾਕਿਆਂ 'ਤੇ 200 ਤੋਂ ਵੱਧ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੂੰ ਸਾਰੇ ਸ਼ੱਕੀ ਵਾਹਨਾਂ ਦੀ ਵਿਆਪਕ ਜਾਂਚ ਕਰਨ ਅਤੇ ਸ਼ੱਕੀ ਵਿਵਹਾਰ ਵਿਖਾਉਣ ਵਾਲੇ ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
ਰਾਮਾ ਮੰਡੀ ਚੌਂਕ, ਬੀ. ਐੱਮ. ਸੀ. ਚੌਂਕ, ਪਠਾਨਕੋਟ ਚੌਂਕ, ਵਰਕਸ਼ਾਪ ਚੌਂਕ ਅਤੇ ਪ੍ਰਾਗਪੁਰ ਪੁਆਇੰਟ ਸਮੇਤ ਮੁੱਖ ਥਾਵਾਂ 'ਤੇ ਉੱਚ ਨਿਗਰਾਨੀ ਰੱਖੀ ਜਾ ਰਹੀ ਹੈ। ਸੀਨੀਅਰ ਪੁਲਸ ਅਧਿਕਾਰੀਆਂ ਨੇ ਜਲੰਧਰ ਦੇ ਵਿਅਸਤ ਬਾਜ਼ਾਰਾਂ ਵਿੱਚ ਵੀ ਗਸ਼ਤ ਕੀਤੀ ਅਤੇ ਜ਼ਮੀਨੀ ਤਿਆਰੀ ਦਾ ਮੁਲਾਂਕਣ ਕਰਨ ਲਈ ਤਾਇਨਾਤ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਫੁੱਲਪਰੂਫ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਐੱਸ. ਐੱਚ. ਓਜ਼. ਨੂੰ ਫੀਲਡ ਡਿਊਟੀ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰੇਟ ਪੁਲਿਸ ਜਲੰਧਰ ਨੇ ਜਨਤਾ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਸ ਹੈਲਪਲਾਈਨ 112 ਰਾਹੀਂ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਫਿਰ ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸੈਰ ਕਰ ਰਹੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ
NEXT STORY