ਲੁਧਿਆਣਾ (ਰਾਜ, ਗੌਤਮ) : ਦਿੱਲੀ ਵਿਚ ਹੋਏ ਬੰਬ ਧਮਾਕੇ ਤੋਂ ਬਾਅਦ ਯੂ. ਪੀ., ਰਾਜਸਥਾਨ, ਜੇ. ਐਂਡ ਕੇ. ਅਤੇ ਪੰਜਾਬ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਪੁਲਸ ਵੀ ਅਲਰਟ ’ਤੇ ਹੈ। ਇਸ ਲਈ ਕਮਿਸ਼ਨਰੇਟ ਪੁਲਸ ਨੇ ਮੰਗਲਵਾਰ ਨੂੰ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਸਰਚ ਮੁਹਿੰਮ ਚਲਾਈ। ਏ. ਡੀ. ਸੀ. ਪੀ.-1 ਸਮੀਰ ਵਰਮਾ ਦੀ ਅਗਵਾਈ ਵਿਚ ਪੁਲਸ ਦੀਆਂ ਟੀਮਾਂ ਨੇ ਮਹਾਨਗਰ ਦੇ ਰੇਲਵੇ ਸਟੇਸ਼ਨ, ਬੱਸ ਅੱਡਾ, ਕਈ ਮਾਲ ਅਤੇ ਪ੍ਰਮੁੱਖ ਬਾਜ਼ਾਰਾਂ ’ਚ ਚੈਕਿੰਗ ਕੀਤੀ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਸ਼ੱਕੀ ਲੱਗੇ ਜਾਂ ਫਿਰ ਕੋਈ ਸਾਮਾਨ ਸ਼ੱਕੀ ਪਿਆ ਦਿਖੇ ਤਾਂ ਤੁਰੰਤ ਪੁਲਸ ਨੂੰ ਸੂਚਨਾ ਦੇਣ ਤਾਂ ਕਿ ਸਮੇਂ ’ਤੇ ਹੀ ਕਾਰਵਾਈ ਹੋ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ੇ 'ਤੇ ਚੱਲ ਗਈਆਂ ਗੋਲ਼ੀਆਂ! ਪੈ ਗਈਆਂ ਭਾਜੜਾਂ
ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਹੁਕਮ ’ਤੇ ਪੁਲਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਦੀ ਟੀਮ ਨੇ ਲੋਕਲ ਅੱਡੇ ਦੇ ਕੋਲ ਸਥਿਤ ਜੇ. ਐੱਮ. ਡੀ. ਮਾਲ ਵਿਚ ਬਾਰੀਕੀ ਨਾਲ ਚੈਕਿੰਗ ਮੁਹਿੰਮ ਚਲਾਈ। ਇਸ ਦੇ ਨਾਲ ਹੀ ਪੁਲਸ ਨੇ ਬਾਜ਼ਾਰ, ਪਾਰਕਿੰਗ ਸਕਾਨ ਅਤੇ ਹੋਰਨਾਂ ਜਨਤਕ ਥਾਵਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਕਮਿਸ਼ਨਰੇਟ ਪੁਲਸ ਨੇ ਜਨਤਾ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਭਾਈਚਾਰਕ ਸੁਰੱਖਿਆ ਯਕੀਨੀ ਬਣਾਉਣ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ। ਲੋਕ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਤੁਰੰਤ ਨੇੜੇ ਦੇ ਪੁਲਸ ਥਾਣੇ ਜਾਂ ਅਧਿਕਾਰਤ ਹੈਲਪਲਾਈਨ ਨੰਬਰ ’ਤੇ ਸੂਚਨਾ ਦੇਣ। ਪੁਲਸ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੀਆਂ ਵਿਸ਼ੇਸ਼ ਮੁਹਿੰਮਾਂ ਲਗਾਤਾਰ ਆਧਾਰ ’ਤੇ ਜਾਰੀ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ ਤੋਂ ਬਾਹਰ ਆਏ ਬਦਮਾਸ਼ ’ਤੇ ਕਾਤਲਾਨਾ ਹਮਲਾ, ਇਕ ਹੱਥ ਵੱਢ ਕੇ ਲੈ ਗਏ ਹਮਲਾਵਰ
NEXT STORY