ਜਲੰਧਰ : ਪੰਜਾਬ ਦੇ ਅੰਮ੍ਰਿਤਸਰ ’ਚ ਅੱਜ ਬੱਚਿਆਂ ਦੇ ਟਿਫਿਨ ਬਾਕਸ ’ਚ ਬੰਬ ਮਿਲਣ ਤੋਂ ਬਾਅਦ ਪੂਰੇ ਸੂਬੇ ’ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਆਜ਼ਾਦੀ ਦਿਹਾੜੇ ਨੂੰ ਸਿਰਫ ਇੱਕ ਹਫ਼ਤਾ ਬਾਕੀ ਹੈ, ਅਜਿਹੀ ਸਥਿਤੀ ’ਚ ਪੁਲਸ ਸ਼ਾਂਤੀ ਬਣਾਈ ਰੱਖਣ ਲਈ ਚੌਕੰਨੀ ਹੋ ਗਈ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਮਿਸ਼ਨਰੇਟ ਪੁਲਸ ਨੇ ਹਾਈ ਅਲਰਟ ਜਾਰੀ ਕਰ ਕੇ ਸ਼ਹਿਰ ’ਚ ਸੁਰੱਖਿਆ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਟਿਫਨ ਬੰਬ ਮਿਲਣ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ, DGP ਨੇ ਲੋਕਾਂ ਨੂੰ ਕੀਤੀ ਅਪੀਲ (ਤਸਵੀਰਾਂ)
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਲਾਈਨਜ਼ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੁਲਸ ਸ਼ਹਿਰ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ’ਤੇ ਬਣਾਈ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇੰਨਾ ਹੀ ਨਹੀਂ, ਭੁੱਲਰ ਨੇ ਦੱਸਿਆ ਕਿ ਸ਼ਹਿਰ ਦੀ ਸੁਰੱਖਿਆ ਲਈ ਰੈਂਡਮ ਚੈਕਿੰਗ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਵਸਤੂ ਨੂੰ ਛੂਹਣਾ ਨਹੀਂ ਚਾਹੀਦਾ। ਇਸ ਦੇ ਨਾਲ ਹੀ ਪੀ. ਜੀ. ’ਚ ਰਹਿਣ ਵਾਲੇ ਲੋਕਾਂ ਅਤੇ ਕਿਰਾਏ ਦੇ ਮਕਾਨਾਂ ਉੱਤੇ ਵੀ ਨਜ਼ਦੀਕੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਨੇ ਇਸ ਸਬੰਧ ’ਚ ਇੱਕ ਵ੍ਹਟਸਐਪ ਨੰਬਰ 9646018201 ਵੀ ਜਾਰੀ ਕੀਤਾ ਤਾਂ ਜੋ ਲੋਕ ਉਨ੍ਹਾਂ ਦੇ ਆਲੇ-ਦੁਆਲੇ ਕੋਈ ਸ਼ੱਕੀ ਗਤੀਵਿਧੀ ਪਾਏ ਜਾਣ ’ਤੇ ਪੁਲਸ ਨੂੰ ਸੂਚਿਤ ਕਰ ਸਕਣ।
ਨਵਜੋਤ ਸਿੱਧੂ ਦਾ ਇਕ ਹੋਰ ਵੱਡਾ ਧਮਾਕਾ, ਫਿਰ ਘੇਰੀ ਆਪਣੀ ਹੀ ਸਰਕਾਰ
NEXT STORY