ਹਾਜੀਪੁਰ (ਜੋਸ਼ੀ) : ਪਿਛਲੇ 24 ਘੰਟਿਆਂ 'ਚ ਹਿਮਾਚਲ ਪ੍ਰਦੇਸ਼ 'ਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਰੀਬ 2 ਫੁੱਟ ਵੱਧ ਗਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਕਿਨਾਰੇ ਵੱਸੇ ਹੇਠਲੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਬਾਰਸ਼ ਕਾਰਨ ਬਿਆਸ ਦਰਿਆ 'ਚ ਪਾਣੀ ਦਾ ਵਹਾਅ ਤੇਜ਼ੀ ਨਾਲ ਵਧਿਆ ਹੈ, ਜਿਸ ਦਾ ਸਿੱਧਾ ਅਸਰ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਪੈ ਰਿਹਾ ਹੈ। ਡੈਮ ਦੇ ਸਪਿੱਲਵੇ ਗੇਟ ਹੋਰ ਖੋਲ੍ਹੇ ਜਾਣ ਦੀ ਸਥਿਤੀ 'ਚ ਆਸ-ਪਾਸ ਦੇ ਪਿੰਡਾਂ ਜਿਵੇਂ ਤਹਿਸੀਲ ਇੰਦੌਰਾ ਦੇ ਨਾਲ-ਨਾਲ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆਂ ਅਤੇ ਤਹਿਸੀਲ ਦਸੂਹਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ 'ਚ ਹੜ੍ਹ ਦਾ ਖ਼ਤਰਾ ਹੋਰ ਪੈਦਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਜਿੰਮਾਂ 'ਚ ਵਰਤੇ ਜਾਂਦੇ ਸਪਲੀਮੈਂਟਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
ਪਾਣੀ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਬੀਤੇ ਦਿਨ ਪੌਂਗ ਡੈਮ ਤੋਂ 17502 ਟਰਬਾਈਨਾਂ ਅਤੇ 42379 ਸਪਿੱਲਵੇ ਗੇਟ ਰਾਹੀਂ ਕੁੱਲ 59881 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿਚ ਛੱਡਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ 7 ਵਜੇ ਪੌਂਗ ਡੈਮ ਝੀਲ 'ਚ ਪਾਣੀ ਦੀ ਆਮਦ 88 ਹਜ਼ਾਰ 238 ਕਿਊਸਿਕ ਨੋਟ ਕੀਤੀ ਗਈ ਅਤੇ ਡੈਮ ਦਾ ਪਾਣੀ ਦਾ ਪੱਧਰ 1382.72 ਫੁੱਟ ਦਰਜ ਕੀਤਾ ਗਿਆ, ਜੋ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ 7 ਫੁੱਟ ਦੂਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 48 ਹਜ਼ਾਰ 160 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
ਕੀ ਕਹਿੰਦੇ ਹਨ ਡੀ. ਸੀ. ਹੁਸ਼ਿਆਰਪੁਰ
ਡੀ. ਸੀ. ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਹਤ ਅਤੇ ਬਚਾਅ ਟੀਮਾਂ ਨੂੰ ਵੀ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਸਿਰਫ ਅਧਿਕਾਰਤ ਸੂਚਨਾਵਾਂ ’ਤੇ ਹੀ ਭਰੋਸਾ ਕਰਨ ਲਈ ਕਿਹਾ ਹੈ ਅਤੇ ਨਾਲ ਹੀ ਐਮਰਜੈਂਸੀ ਸਥਿਤੀ ਵਿਚ ਹੈਲਪਲਾਈਨ ਨੰਬਰ 104 ਵੀ ਜਾਰੀ ਕੀਤਾ ਗਿਆ ਹੈ।
ਕੀ ਕਹਿੰਦੇ ਹਨ ਐੱਸ. ਡੀ. ਐੱਮ. ਮੁਕੇਰੀਆਂ
ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਲਈ ਜਦੋਂ ਐੱਸ. ਡੀ. ਐੱਮ. ਮੁਕੇਰੀਆਂ ਅੰਕੁਰ ਮਹਿੰਦਰੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਸੀਂ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਜੋ ਟੀਮਾਂ ਤਿਆਰ ਕੀਤੀਆਂ ਹਨ। ਉਨ੍ਹਾਂ ਨਾਲ ਬੈਠਕ ਕਰ ਕੇ ਉਨ੍ਹਾਂ ਨੂੰ ਸਥਿਤੀ ’ਤੇ ਨਜ਼ਰ ਰੱਖਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਵਧਾਨੀ ਦੇ ਤੌਰ ’ਤੇ ਬਿਆਸ ਦਰਿਆ ਦੇ ਕਿਨਾਰੇ ਵੱਸੇ ਸਾਰੇ ਪਿੰਡਾਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: PRTC ਬੱਸ ਤੇ ਪਿਕਅਪ ਗੱਡੀ ਦੀ ਟੱਕਰ, 3 ਦੀ ਮੌਤ, ਉੱਡੇ ਪਰਖੱਚੇ
NEXT STORY