ਫਿਰੋਜ਼ਪੁਰ (ਸਨੀ) - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਪੰਜਾਬ ਭਰ 'ਚ ਹਾਈ ਅਲਰਟ ਜਾਰੀ ਕੀਤਾ ਹੋਇਆ ਸੀ, ਉਥੇ ਹੀ ਫਿਰੋਜ਼ਪੁਰ 'ਚ ਲੁੱਟ ਦੀ ਵੱਡੀ ਘਟਨਾ ਵਾਪਰ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਲੁੱਟ ਦੀ ਇਹ ਵਾਰਦਾਤ ਉਥੇ ਲਗੇ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ ਹੈ, ਜਿਸ ਦੇ ਆਧਾਰ 'ਤੇ ਉਕਤ ਲੁਟੇਰਿਆਂ ਦੀ ਭਾਲ ਕੀਤੀ ਜਾਵੇਗੀ।

ਜਾਣਕਾਰੀ ਦਿੰਦੇ ਏ.ਐੱਸ.ਆਈ. ਅਜਮੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਮੁਦੱਈ ਹਰਪਾਲ ਸਿੰਘ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਹਿਨਾਈ ਪੈਲਸ 'ਚ ਕੰਮ ਕਰਦਾ ਹੈ ਅਤੇ ਬੀਤੇ ਦਿਨ ਉਹ ਆਪਣੇ ਮਾਲਕ ਅਦਰਸ਼ ਚੋਪੜਾ ਨਾਲ ਉਨ੍ਹਾਂ ਦੀ ਕਾਰ ਆਈ ਟਵੰਟੀ ਨੰ: ਪੀ.ਬੀ. 05 ਏ.ਬੀ-7384 'ਚ ਬਾਗੀ ਹਸਪਤਾਲ ਆਏ ਸਨ।

ਆਦਰਸ਼ ਚੋਪੜਾ ਜੀ ਆਪਣੇ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਲਈ ਹਸਪਤਾਲ ਦੇ ਅੰਦਰ ਚਲੇ ਗਏ ਅਤੇ ਉਹ ਕਾਰ 'ਚ ਬੈਠਾ ਹੋਇਆ ਸੀ। ਇਸ ਤੋਂ ਬਾਅਦ 2 ਨੌਜਵਾਨ ਕਾਰ ਦਾ ਸ਼ੀਸ਼ਾ ਤੋੜ ਕੇ ਪਿਸਤੋਲ ਦੀ ਨੋਕ 'ਤੇ ਲੈ ਕੇ ਫਰਾਰ ਹੋ ਗਏ।
ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਦਿਲ ਕੰਬਾਊ ਹਾਦਸਾ, ਔਰਤ ਸਣੇ 3 ਦੀ ਮੌਤ
NEXT STORY