ਚੰਡੀਗੜ੍ਹ : ਉਂਝ ਤਾਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦਿਤਾ ਸੀ ਪਰ ਉਹ ਨਹੀਂ ਆਏ। ਇਸ ਤੋਂ ਬਾਅਦ ਖ਼ੁਦ ਚੰਨੀ ਨੇ ਕੈਪਟਨ ਦੀ ਤਾਰੀਫ਼ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਜਾਣ ਦੀ ਗੱਲ ਕਹੀ, ਜਿਸ ਲਈ ਸੋਮਵਾਰ ਦੁਪਹਿਰ ਨੂੰ 1 ਵਜੇ ਦਾ ਸਮਾਂ ਵੀ ਤੈਅ ਹੋ ਗਿਆ ਸੀ ਪਰ ਐਨ ਮੌਕੇ ’ਤੇ ਸਿਸਵਾਂ ਫਾਰ ਹਾਊਸ ਦਾ ਰੂਟ ਬਦਲ ਦਿੱਤਾ ਗਿਆ ਅਤੇ ਚੰਨੀ ਕੈਪਟਨ ਨਾਲ ਮੁਲਾਕਾਤ ਕਰਨ ਦੀ ਬਜਾਏ ਪਰਗਟ ਸਿੰਘ ਦੇ ਘਰ ਲੰਚ ’ਤੇ ਚਲੇ ਗਏ, ਜਿਸ ਨੂੰ ਨਵਜੋਤ ਸਿੰਘ ਸਿੱਧੂ ਅਤੇ ਹਾਈਕਮਾਨ ਦੇ ਇਸ਼ਾਰੇ ਦਾ ਨਤੀਜਾ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਦਾਅ ਨੇ ਪੰਜਾਬ ’ਚ ਬਦਲੇ ਸਮੀਕਰਣ, ਸਿਆਸੀ ਪਾਰਟੀਆਂ ਸਾਹਮਣੇ ਖੜ੍ਹੀ ਹੋਈ ਵੱਡੀ ਚੁਣੌਤੀ
ਇਹ ਇਸ ਲਈ ਵੀ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਨ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ ਸੀ। ਉਸ ਦਾ ਜਵਾਬ ਦੇਣ ਲਈ ਰਾਹੁਲ ਗਾਂਧੀ ਖ਼ੁਦ ਚੰਨੀ ਦੀ ਤਾਜ਼ਪੋਸ਼ੀ ਵਿਚ ਸ਼ਾਮਲ ਹੋਣ ਲਈ ਪਹੁੰਚੇ ਅਤੇ ਫਿਰ ਚੰਨੀ ਨੂੰ ਮਜ਼ਬੂਤ ਦਿਖਾਉਣ ਲਈ ਕੈਪਟਨ ਦੇ ਘਰ ਜਾਣ ਤੋਂ ਰੋਕ ਦਿੱਤਾ ਗਿਆ। ਉਂਝ ਅਸਤੀਫ਼ਾ ਦੇਣ ਤੋਂ ਬਾਅਦ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੇ ਦਿਲ ਦਾ ਦਰਜ ਜ਼ੁਬਾਨ ’ਤੇ ਜ਼ਰੂਰ ਆਇਆ ਸੀ ਪਰ ਉਸ ਤੋਂ ਬਾਅਦ ਕੈਪਟਨ ਲਗਾਤਾਰ ਚੁੱਪ ਵੱਟੀ ਬੈਠੇ ਹਨ। ਕਿਹਾ ਜਾ ਰਿਹਾ ਹੈ ਕਿ ਕੈਪਟਨ ਹੁਣ ਨਵੀਂ ਬਣਨ ਵਾਲੀ ਕੈਬਨਿਟ ਨੂੰ ਵੇਖ ਰਹੇ ਹਨ ਜਿਸ ਤੋਂ ਬਾਅਦ ਅਗਲਾ ਕਦਮ ਚੁੱਕ ਸਕਦੇ ਹਨ।
ਇਹ ਵੀ ਪੜ੍ਹੋ : ਚੰਨੀ ਦੀ ਵਜ਼ਾਰਤ ’ਚ ਕੌਣ ਹੋਵੇਗਾ ਮੰਤਰੀ, ਸ਼ੁਰੂ ਹੋਈ ਜੋੜ-ਤੋੜ ਦੀ ਸਿਆਸਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਘਪਲੇ ਕਾਰਨ ਧਰਮਸੋਤ ਦੀਆਂ ਮੁਸ਼ਕਲਾਂ ਵੱਧਣ ਦੇ ਆਸਾਰ
NEXT STORY