ਚੰਡੀਗੜ੍ਹ : ਪੰਜਾਬ ਵਿਚ ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਦੇ ਸੀਨੀਅਰ ਅਤੇ ਬਹੁਚਰਚਿਤ ਅਫ਼ਸਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਹੈ। ਅਕਤੂਬਰ 2015 ਵਿਚ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਐੱਸ. ਆਈ. ਟੀ. ਬਣਾਈ ਗਈ ਸੀ ਅਤੇ ਉਦੋਂ ਤੋਂ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਫੀ ਚਰਚਾ ਵਿਚ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਮੇਂ ਕੁੰਵਰ ਵਿਜੇ ਪ੍ਰਤਾਪ ’ਤੇ ਪੱਖ-ਪਾਤ ਦੇ ਦੋਸ਼ ਵੀ ਲੱਗਦੇ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਸਕੂਲ ਖੋਲ੍ਹੇ ਜਾਣ ਦੇ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ
ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਭੀੜ ’ਤੇ ਕੋਟਕਪੂਰਾ ਵਿਚ ਪੁਲਸ ਵਲੋਂ ਗੋਲੀਬਾਰੀ ਕੀਤੀ ਗਈ ਸੀ ਅਤੇ ਇਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਮਾਮਲੇ ’ਚ ਗਠਿਤ ਐੱਸ.ਆਈ.ਟੀ. ਨੇ ਮਾਮਲੇ ਦੀ ਜਾਂਚ ਕੀਤੀ ਸੀ। ਇਸ ਦੇ ਆਧਾਰ ’ਤੇ ਸਾਬਕਾ ਪੁਲਸ ਮੁਖੀ ਸੁਮੇਧ ਸਿੰਘ ਸੈਣੀ ਅਤੇ ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਸਹਿ-ਮੁਲਜ਼ਮ ਬਣਾਇਆ ਗਿਆ ਸੀ। ਐੱਸ.ਆਈ.ਟੀ. ਦੀ ਉਕਤ ਜਾਂਚ ਰਿਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਤੇ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ।
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਕੈਪਟਨ ਕੋਲੋਂ ਕੀਤੀ ਵੱਡੀ ਮੰਗ
ਇਥੇ ਹੀ ਬਸ ਨਹੀਂ ਹਾਈਕੋਰਟ ਨੇ ਨਵੇਂ ਸਿਰੇ ਤੋਂ ਐੱਸ.ਆਈ.ਟੀ. ਬਣਾਉਣ ਅਤੇ ਮੁੜ ਜਾਂਚ ਦੇ ਹੁਕਮ ਵੀ ਜਾਰੀ ਕੀਤੇ। ਨਾਲ ਹੀ ਕਿਹਾ ਕਿ ਐੱਸ.ਆਈ.ਟੀ. ਦੇ ਮੁਖੀ ਰਹੇ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਨਵੀਂ ਐੱਸ.ਆਈ.ਟੀ. ਵਿਚ ਸ਼ਾਮਲ ਨਾ ਕੀਤਾ ਜਾਵੇ ਜਿਨ੍ਹਾਂ ’ਤੇ ਪਟੀਸ਼ਨਰ ਨੇ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰਨ ਅਤੇ ਜ਼ਬਰਨ ਮੁਲਜ਼ਮ ਬਣਾਏ ਜਾਣ ਦੀ ਗੱਲ ਕਹੀ ਸੀ। ਇਹ ਵੀ ਆਖਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਫੀ ਆਹਤ ਹੋਏ ਸਨ, ਅਤੇ ਇਸੇ ਦੇ ਚੱਲਦੇ ਉਨ੍ਹਾਂ ਅਸਤੀਫ਼ਾ ਦਿੱਤਾ ਹੈ।
ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਲ੍ਹਿਆਂਵਾਲ਼ੇ ਬਾਗ਼ ਦੇ ਇਤਿਹਾਸ ਨੂੰ ਵਿਸਥਾਰ ਨਾਲ ਜਾਨਣ ਲਈ ਪਾਠਕ ਪੜ੍ਹਨ ਇਹ ਖ਼ਾਸ ਕਿਤਾਬਾਂ
NEXT STORY