ਚੰਡੀਗੜ੍ਹ (ਵੈੱਬ ਡੈਸਕ)- ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦੀ ਬਹਾਲੀ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਵਾਲ ਪੁੱਛਿਆ ਹੈ ਕਿ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦੀ ਬਹਾਲੀ ਦੇ ਮਾਮਲੇ ਵਿਚ ਉਨ੍ਹਾਂ ਦੀ ਸਸਪੈਂਸ਼ਨ ਦੌਰਾਨ ਦੀ ਬਕਾਇਆ ਸੈਲਰੀ ਜਾਰੀ ਕਿਉਂ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਲਾਭ ਉਨ੍ਹਾਂ ਨੂੰ ਕਿਉਂ ਨਹੀਂ ਦਿੱਤੇ ਗਏ ਹਨ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਲਈ 8 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਬਕਾਇਆ ਰਾਸ਼ੀ ਜਾਰੀ ਨਾ ਹੋਈ ਤਾਂ ਗ੍ਰਹਿ ਸਕੱਤਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਹਾਈਕੋਰਟ ਨੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਸਸਪੈਂਡ ਚੱਲ ਰਹੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਡਿਊਟੀ 'ਤੇ ਬਹਾਲ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਹੁਣ ਉਨ੍ਹਾਂ ਦੀ ਬਹਾਲੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਹੋਈ ਹੈ। ਹਾਈਕੋਰਟ ਨੇ ਪੰਜਾਬ ਪੁਲਸ ਨੂੰ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਬਹਾਲ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਪਹਿਲਾਂ 2 ਜੁਲਾਈ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਉਮਰਾਨੰਗਲ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਮੁੜ ਨੌਕਰੀ 'ਤੇ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਨ੍ਹਾਂ ਨੂੰ ਡੀ. ਜੀ. ਪੀ. ਦਫ਼ਤਰ 'ਚ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਆਗੂ ਸੁਰਜੀਤ ਕੌਰ ਦੀਆਂ ਵਧੀਆ ਮੁਸ਼ਕਿਲਾਂ, ਜਾਣੋ ਕੀ ਹੈ ਪੂਰਾ ਮਾਮਲਾ
ਕਰੀਬ ਪੰਜ ਮਹੀਨੇ ਪਹਿਲਾਂ ਫਰਵਰੀ ਮਹੀਨੇ ਹਾਈਕੋਰਟ ਨੇ ਉਨ੍ਹਾਂ ਦੀ ਬਹਾਲੀ ਦੇ ਹੁਕਮ ਦਿੱਤੇ ਸਨ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ ਸੀ। ਇਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਅਤੇ ਪੁਲਸ ਨੂੰ ਫਟਕਾਰ ਲਗਾਈ ਸੀ ਅਤੇ 15 ਦਿਨਾਂ ਦੇ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਸਨ।
2019 'ਚ ਕੀਤੇ ਗਏ ਸਨ ਮੁਅੱਤਲ
ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਸ ਫ਼ਾਇਰਿੰਗ ਮਾਮਲੇ 'ਚ ਬਣਾਈ ਗਈ ਐੱਸ. ਆਈ. ਟੀ. ਨੇ 2019 ਵਿੱਚ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਕਤ ਕਾਰਵਾਈ ਕੀਤੀ ਸੀ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
ਜ਼ਿਕਰਯੋਗ ਹੈ ਕਿ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਕੋਟਕਪੂਰਾ ਗੋਲੀਕਾਂਡ, ਬਹਿਬਲ ਕਲਾਂ ਗੋਲ਼ੀਕਾਂਡ ਅਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ 3 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ 'ਚੋਂ ਉਨ੍ਹਾਂ ਨੂੰ ਐੱਨ. ਡੀ. ਪੀ. ਐੱਸ. ਮਾਮਲੇ 'ਚੋਂ ਪਹਿਲਾਂ ਹੀ ਬਰੀ ਕੀਤਾ ਜਾ ਚੁੱਕਿਆ ਹੈ, ਜਦਕਿ ਬਾਕੀ ਦੋ ਮਾਮਲਿਆਂ 'ਚ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਜਲੰਧਰ ਵੈਸਟ ਹਲਕੇ ’ਚ ‘ਆਪ’ ਨੇ ਜ਼ਬਰਦਸਤ ਵਾਪਸੀ ਨਾਲ ਛੱਡੀ ਵੱਡੀ ਛਾਪ, ਜਿੱਤ ਨਾਲ CM ਮਾਨ ਦਾ ਵਧਿਆ ਕੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਖੇਡ-ਖੇਡ 'ਚ ਵਾਪਰ ਗਿਆ ਵੱਡਾ ਹਾਦਸਾ, 6 ਸਾਲਾ ਪੁੱਤ ਦੀ ਦਰਦਨਾਕ ਮੌਤ
NEXT STORY