ਫ਼ਰੀਦਕੋਟ (ਹਾਲੀ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਮਾਣਯੋਗ ਜਸਟਿਸ ਡਾ. ਸ਼ੇਖਰ ਧਵਨ ਅੱਜ ਦੂਜੇ ਦਿਨ ਮੁਆਇਨੇ ਦੌਰਾਨ ਮਾਣਯੋਗ ਜਸਟਿਸ ਡਾ. ਸ਼ੇਖਰ ਧਵਨ ਨੇ ਮਾਡਰਨ ਕੇਂਦਰੀ ਸੁਧਾਰ ਘਰ, ਫਰੀਦਕੋਟ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਵੱਖ-ਵੱਖ ਕੈਦੀਆਂ ਅਤੇ ਹਵਾਲਾਤੀਆਂ ਨੇ ਮਾਣਯੋਗ ਜਸਟਿਸ ਡਾ. ਸ਼ੇਖਰ ਧਵਨ ਨੂੰ ਆਪਣੀਆਂ ਦਰਖਾਸਤਾਂ ਲਿਖਤੀ ਰੂਪ ਵਿਚ ਦਿੱਤੀਆਂ। ਇਸ ਸਮੇਂ ਸਤਵਿੰਦਰ ਸਿੰਘ ਮਾਣਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ ਫਰੀਦਕੋਟ, ਕਪਿਲ ਦੇਵ ਸਿੰਗਲਾ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ, ਵਿਕਰਾਂਤ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟਰੇਟ ਫਰੀਦਕੋਟ, ਰਜਿੰਦਰ ਕੁਮਾਰ ਸਿਵਲ ਸਰਜਨ ਫ਼ਰੀਦਕੋਟ, ਜਸਪਾਲ ਸਿੰਘ ਸੁਪਰਡੈਂਟ ਅਤੇ ਇਕਬਾਲ ਸਿੰਘ ਬਰਾੜ ਡਿਪਟੀ ਸੁਪਰਡੈਂਟ, ਮਾਡਰਨ ਕੇਂਦਰੀ ਸੁਧਾਰ ਘਰ ਫ਼ਰੀਦਕੋਟ ਅਤੇ ਹੋਰ ਜੇਲ ਅਧਿਕਾਰੀ ਵੀ ਮੌਜੂਦ ਸਨ।
ਮਾਣਯੋਗ ਜਸਟਿਸ ਨੇ ਜੇਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜੇਲ ਮੈਨੂਅਲ ਅਨੁਸਾਰ ਬਣਦੀਆਂ ਸਾਰੀਆਂ ਸਹੂਲਤਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦੇਣ। ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਣ ਵਾਲੇ ਖਾਣੇ ਅਤੇ ਸਿਹਤ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਅਖੀਰ 'ਚ ਮਾਣਯੋਗ ਜਸਟਿਸ ਨੇ ਜੱਜ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਆਪਣਾ ਕੰਮ ਪੂਰੀ ਈਮਾਨਦਾਰੀ, ਮਿਹਨਤ ਅਤੇ ਨਿਮਰਤਾ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੈਨਿਕ ਵਿੰਗ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ
NEXT STORY