ਬਾਬਾ ਬਕਾਲਾ ਸਾਹਿਬ(ਰਾਕੇਸ਼)- ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਡਿਪਟੀ ਐਡਵੋਕੇਟ ਜਨਰਲ ਰਾਮਦੀਪ ਪ੍ਰਤਾਪ ਸਿੰਘ ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਹ ਜੁਡੀਸ਼ੀਅਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਦੇ ਬਾਰ ਰੂਮ ਵਿਚ ਵੀ ਗਏ, ਜਿਥੇ ਉਨ੍ਹਾਂ ਨੇ ਸਵ. ਐਡਵੋਕੇਟ ਰਜਿੰਦਰ ਸਿੰਘ ਟਪਿਆਲਾ ਦੇ ਦਿਹਾਂਤ ਪ੍ਰਤੀ ਉਨ੍ਹਾਂ ਦੇ ਛੋਟੇ ਭਰਾ ਐਡਵੋਕੇਟ ਸੁਖਦੇਵ ਸਿੰਘ ਟਪਿਆਲਾ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਟਪਿਆਲਾ ਇਕ ਹੋਣਹਾਰ ਵਕੀਲ ਸਨ ਅਤੇ ਅਕਸਰ ਹੀ ਭਲਾਈ ਦੇ ਕੰਮਾਂ ਵਿਚ ਆਪਣਾ ਰੁਝਾਨ ਰੱਖਦੇ ਸਨ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੇਖੋਂ, ਮਨਪ੍ਰੀਤ ਸਿੰਘ, ਸੁਖਮਨ ਰੰਧਾਵਾ, ਹਰਪ੍ਰੀਤ ਬਾਜਵਾ, ਅਤੁਲ ਚੌਧਰੀ, ਰਵਿੰਦਰ ਕੁਮਾਰ, ਵਿਜੇ ਕੁਮਾਰ, ਜਰਮਨਜੀਤ ਸਿੰਘ ਆਦਿ ਹਾਜ਼ਰ ਸਨ।
ਮੈਡੀਕਲ ਕਾਲਜ ਫੈਕਲਟੀ ਦੇ ਮੈਂਬਰਾਂ ਨੂੰ ਕੋਰੋਨਾ ਕਾਲ ਦੌਰਾਨ ਰੱਦ ਛੁੱਟੀਆਂ ਬਦਲੇ ਮਿਲੇਗਾ ਕਮਾਈ ਛੁੱਟੀ ਦਾ ਲਾਭ : ਸੋਨੀ
NEXT STORY