ਜਲੰਧਰ (ਵੈੱਬ ਡੈਸਕ)- ਪੰਜਾਬ ਛੱਡ ਕੇ ਯੂ. ਕੇ. ਗਏ ਕੁੱਲ੍ਹੜ ਪਿੱਜ਼ਾ ਕੱਪਲ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੁੱਲ੍ਹੜ ਪਿੱਜ਼ਾ ਕੱਪਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਗਨ ਕਲਚਰ ਨਾਲ ਸਬੰਧਤ ਇਕ ਮਾਮਲੇ ਵਿਚ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਇਆ ਹੈ। ਦੋਹਾਂ ਨੂੰ ਰਾਹਤ ਦਿੰਦੇ ਹੋਏ ਹਾਈਕੋਰਟ ਵੱਲੋਂ ਸਾਲ 2022 'ਚ ਦਾਇਰ ਸ਼ਿਕਾਇਤ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਜਵਾਬ ਮੰਗਣ ਲਈ ਇਕ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ

ਇਥੇ ਦੱਸਣਯੋਗ ਹੈ ਕਿ ਹਾਈਕੋਰਟ ਵਿੱਚ ਕੁੱਲ੍ਹੜ ਪਿੱਜ਼ਾ ਕੱਪਲ ਨੇ ਇਕ ਪਟੀਸ਼ਨ ਦਾਇਰ ਕੀਤੀ ਸੀ ਕਿ ਗਨ ਕਲਚਰ ਨੂੰ ਉਤਸ਼ਾਹਤ ਕਰਨ ਦੇ ਦੋਸ਼ 'ਚ ਉਨ੍ਹਾਂ ਵਿਰੁੱਧ ਦਰਜ ਐੱਫ਼. ਆਈ. ਆਰ. ਵਾਪਸ ਲਈ ਜਾਵੇ। ਉਨ੍ਹਾਂ ਕਿਹਾ ਸੀ ਕਿ ਵੀਡੀਓ ਦੇ ਆਧਾਰ ‘ਤੇ ਉਨ੍ਹਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਉਨ੍ਹਾਂ ਵੱਲੋਂ ਦੱਸਿਆ ਗਿਆ ਸੀ ਕਿ ਜੋ ਰਿਕਾਰਡ ਕੀਤਾ ਗਿਆ ਹੈ ਉਹ ਉਨ੍ਹਾਂ ਵੱਲੋਂ ਪੋਸਟ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਵਿਖੇ ਯੂ-ਟਿਊਬਰ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਵੱਡੀ ਅਪਡੇਟ ਆਈ ਸਾਹਮਣੇ
ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਦੀ ਨਿੱਜੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਉਕਤ ਜੋੜਾ ਸੁਰਖੀਆਂ 'ਚ ਆ ਗਿਆ ਸੀ। ਵੀਡੀਓ ਵਾਇਰਲ ਹੋਣ ਮਗਰੋਂ ਜੋੜੇ ਨੂੰ ਲਗਾਤਾਰ ਲੋਕਾਂ ਵੱਲੋਂ ਟ੍ਰੋਲ ਕੀਤਾ ਜਾ ਰਿਹਾ ਸੀ, ਇਥੋਂ ਤੱਕ ਕਿ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਇਸ ਦੇ ਬਾਅਦ ਜੋੜੇ ਨੂੰ ਹਾਈਕੋਰਟ ਵੱਲੋਂ ਸੁਰੱਖਿਆ ਵੀ ਦਿੱਤੀ ਗਈ। ਉਨ੍ਹਾਂ ਦੀ ਸੁਰੱਖਿਆ 'ਚ 2 ਪੁਲਸ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਹਾਲ ਹੀ ਵਿਚ ਇਹ ਜੋੜਾ ਪੰਜਾਬ ਛੱਡ ਯੂ. ਕੇ. 'ਚ ਚਲਾ ਗਿਆ ਹੈ, ਜਿੱਥੇ ਉਕਤ ਜੋੜਾ ਖ਼ੁਸ਼ੀ-ਖ਼ੁਸ਼ੀ ਆਪਣੀ ਜ਼ਿੰਦਗੀ ਬਤੀਤ ਕਰ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਘਾਤਕ ਸਾਬਤ ਹੋ ਸਕਦੀ ਗਰਮੀ, ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਅੱਗੇ ਬੇਬੱਸ ਹੋਏ ਮਾਪੇ, ਕੀਤੀ ਜਾ ਰਹੀ ਅੰਨ੍ਹੀ ਲੁੱਟ
NEXT STORY